36.1 C
Patiāla
Saturday, May 4, 2024

ਪੁਲਵਾਮਾ ਦੇ ਸ਼ਹੀਦਾਂ ਦੀਆਂ ਵਿਧਵਾਵਾਂ ਦੇ ਹੱਕ ’ਚ ਪ੍ਰਦਰਸ਼ਨ ਕਰਦੇ ਭਾਜਪਾ ਆਗੂ ਹਿਰਾਸਤ ਵਿੱਚ ਲਏ

Must read


ਜੈਪੁਰ, 11 ਮਾਰਚ

ਪੁਲਵਾਮਾ ਦੇ ਸ਼ਹੀਦਾਂ ਦੀਆਂ ਵਿਧਵਾਵਾਂ ਦੇ ਹੱਕ ਵਿੱਚ ਪ੍ਰਦਰਸ਼ਨ ਕਰ ਰਹੇ ਭਾਜਪਾ ਦੇ ਸੈਂਕੜੇ ਕਾਰਕੁਨਾਂ ਨੂੰ ਪੁਲੀਸ ਨੇ ਅੱਜ ਹਿਰਾਸਤ ਵਿੱਚ ਲਿਆ।

ਭਾਜਪਾ ਸੰਸਦ ਮੈਂਬਰ ਕਿਰੋੜੀ ਮੀਨਾ ਅਤੇ ਰਣਜੀਤਾ ਕੋਲੀ ਨੇ ਦਾਅਵਾ ਕੀਤਾ ਕਿ ਪੁਲੀਸ ਕਰਮੀਆਂ ਨੇ ਉਨ੍ਹਾਂ ਨੂੰ ਵਿਧਵਾਵਾਂ ਨਾਲ ਮਿਲਣ ਦੀ ਆਗਿਆ ਨਹੀਂ ਦਿੱਤੀ। ਵਿਧਵਾਵਾਂ 28 ਫਰਵਰੀ ਤੋਂ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਛੇ ਦਿਨ ਪਹਿਲਾਂ ਉਨ੍ਹਾਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਸੀ। ਉਹ ਮੰਗ ਕਰ ਰਹੀਆਂ ਹਨ ਕਿ ਨੀਤੀਆਂ ਵਿੱਚ ਤਬਦੀਲੀ ਕਰਦਿਆਂ ਤਰਸ ਦੇ ਆਧਾਰ ’ਤੇ ਸਿਰਫ਼ ਬੱਚੇ ਨਹੀਂ ਸਗੋਂ ਹੋਰ ਵਾਰਿਸ ਵੀ ਸਰਕਾਰੀ ਨੌਕਰੀ ਪ੍ਰਾਪਤ ਕਰ ਸਕਣ। ਸੂਬੇ ਦੀ ਰਾਜਧਾਨੀ ਵਿੱਚ ਭਾਜਪਾ ਨੇਤਾਵਾਂ ਅਤੇ ਵਰਕਰਾਂ ਨੇ ਪਾਰਟੀ ਹੈੱਡਕੁਆਰਟਰ ਤੋਂ ਵਿਧਵਾਵਾਂ ਦੇ ਹੱਕ ਵਿੱਚ ਇੱਕ ਰੈਲੀ ਕੱਢੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਦਿੱਤੇ, ਜਿਸ ’ਤੇ ਪੁਲੀਸ ਨੇ ਕੁੱਝ ਭਾਜਪਾ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਤੇ ਉਨ੍ਹਾਂ ਨੂੰ ਬੱਸਾਂ ਰਾਹੀਂ ਵੱਖ ਵੱਖ ਥਾਣਿਆਂ ਵਿੱਚ ਲਿਜਾਇਆ ਗਿਆ। ਭਾਜਪਾ ਦੇ ਸੂਬਾ ਪ੍ਰਧਾਨ ਸਤੀਸ਼ ਪੂਨੀਆ ਨੇ ਕਿਹਾ ਕਿ ਭਾਜਪਾ ਤਾਨਾਸ਼ਾਹ ਕਾਂਗਰਸ ਸਰਕਾਰ ਵੱਲੋਂ ਵਿਧਵਾਵਾਂ ਅਤੇ ਭਾਜਪਾ ਦੇ ਸੰਸਦ ਮੈਂਬਰਾਂ ਨਾਲ ਕੀਤੇ ਗਏ ਅਜਿਹੇ ਵਿਵਹਾਰ ਨੂੰ ਬਰਦਾਸ਼ਤ ਨਹੀਂ ਕਰੇਗੀ। ਕਾਂਗਰਸ ਨੇਤਾ ਤੇ ਮੰਤਰੀ ਪ੍ਰਤਾਪ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨਾਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਾਣ-ਬੁੱਝ ਕੇ ਮੁੱਦੇ ਨੂੰ ਉਭਾਰ ਰਹੀ ਹੈ। -ਪੀਟੀਆਈ



News Source link

- Advertisement -

More articles

- Advertisement -

Latest article