29.2 C
Patiāla
Sunday, April 28, 2024

ਕੋਟਕਪੂਰਾ ਗੋਲੀ ਕਾਂਡ: ਸਿੱਖ ਸੰਗਤ ਖ਼ਿਲਾਫ਼ ਦਰਜ ਮੁਕੱਦਮੇ ਸਾਜ਼ਿਸ਼ ਕਰਾਰ

Must read


ਜਸਵੰਤ ਜੱਸ

ਫਰੀਦਕੋਟ, 12 ਮਾਰਚ

ਕੋਟਕਪੂਰਾ ਗੋਲੀ ਕਾਂਡ ਵਿੱਚ ਪੁਲੀਸ ਅਧਿਕਾਰੀਆਂ ਵੱਲੋਂ ਸ਼ਾਂਤਮਈ ਰੋਸ ਧਰਨੇ ’ਤੇ ਬੈਠੀਆਂ ਸਿੱਖ ਸੰਗਤਾਂ ਖ਼ਿਲਾਫ਼ ਦਰਜ ਮੁਕੱਦਮੇ ਨੂੰ ਸਾਜ਼ਿਸ਼ ਦੱਸਦਿਆਂ ਜਾਂਚ ਟੀਮ ਨੇ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਅਤੇ ਨਾਲ ਹੀ ਇਸ ਕੇਸ ਵਿੱਚ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਬੇਕਸੂਰ ਲੋਕਾਂ ਖਿਲਾਫ਼ ਝੂਠੇ ਗਵਾਹ, ਸਬੂਤ ਅਤੇ ਕੇਸ ਬਣਾਉਣ ਦੇ ਦੋਸ਼ਾਂ ਤਹਿਤ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਦੇ ਤਤਕਾਲੀ ਐੱਸ.ਐੱਸ.ਪੀ ਸੁਖਮਿੰਦਰ ਸਿੰਘ ਮਾਨ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ.ਐੱਚ.ਓ ਗੁਰਦੀਪ ਸਿੰਘ ਪੰਧੇਰ ਨੂੰ ਮੁਕੱਦਮਾ ਨੰ: 192 ਮਿਤੀ 14-10-2015 ਵਿੱਚ ਮੁਲਜ਼ਮ ਨਾਮਜ਼ਦ ਕਰ ਦਿੱਤਾ ਹੈ। ਜਾਂਚ ਟੀਮ ਨੇ ਇਨ੍ਹਾਂ ਪੁਲੀਸ ਅਧਿਕਾਰੀਆਂ ਖ਼ਿਲਾਫ਼ ਵੱਖਰਾ ਚਲਾਨ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਹੈ। ਇਸ ਚਲਾਨ ਦੇ ਆਧਾਰ ’ਤੇ ਅਦਾਲਤ ਨੇ ਇਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਨੋਟਿਸ ਭੇਜ ਕੇ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।





News Source link

- Advertisement -

More articles

- Advertisement -

Latest article