34.9 C
Patiāla
Saturday, April 27, 2024

ਕੋਟਕਪੂਰਾ ਗੋਲੀ ਕਾਂਡ: ਸੁਖਬੀਰ ਬਾਦਲ ਤੇ ਸਾਬਕਾ ਐੱਸਐੱਸਪੀ ਸੁਖਮਿੰਦਰ ਮਾਨ ਦੀ ਜ਼ਮਾਨਤ ਅਰਜ਼ੀ ਖਾਰਜ, ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਰਾਹਤ

Must read


ਜਸਵੰਤ ਜੱਸ

ਫਰੀਦਕੋਟ, 16 ਮਾਰਚ

ਕੋਟਕਪੂਰਾ ਗੋਲੀ ਕਾਂਡ ਵਿੱਚ ਅੱਜ ਇਥੋਂ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਸ ਵੇਲੇ ਦੇ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ, ਜਦੋਂਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਉਮਰ ਨੂੰ ਦੇਖਦਿਆਂ ਚੱਲਦੇ ਮੁਕੱਦਮੇ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ ਨੇ 24 ਫਰਵਰੀ ਨੂੰ ਇਨ੍ਹਾਂ ਸਾਰੇ ਵਿਅਕਤੀਆਂ ਖਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਸੀ, ਜਿਸ ਵਿੱਚ ਸਾਬਕਾ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਪੁਲੀਸ ਅਧਿਕਾਰੀਆਂ ਉੱਪਰ ਸਾਜ਼ਿਸ਼ ਤਹਿਤ ਸਿੱਖ ਸੰਗਤਾਂ ‘ਤੇ ਲਾਠੀਚਾਰਜ ਕਰਨ ਦੇ ਇਲਜ਼ਾਮ ਲੱਗੇ ਸਨ।





News Source link

- Advertisement -

More articles

- Advertisement -

Latest article