25.3 C
Patiāla
Sunday, April 28, 2024

ਭ੍ਰਿਸ਼ਟਾਚਾਰੀ ਸੱਤਾਹੀਣ ਹੋਣ ਚਾਹੇ ਸੱਤਾਧਾਰੀ, ਬਖ਼ਸ਼ਾਂਗੇ ਨਹੀਂ: ਭਗਵੰਤ ਮਾਨ

Must read


ਹਰਦੀਪ ਸਿੰਘ ਸੋਢੀ

ਧੂਰੀ, 17 ਮਾਰਚ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਧੂਰੀ ਦੇ ਪਿੰਡ ਮੀਮਸਾ, ਕਾਤਰੋਂ, ਬਾਲੀਆ ਵਿੱਚ ਆਮ ਆਦਮੀ ਪਾਰਟੀ ਵਰਕਰਾਂ ਦੀਆਂ ਨਾਲ ਮੀਟਿੰਗਾਂ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰੀ ਚਾਹੇ ਸੱਤਾਹੀਣ ਹੋਣ ਜਾਂ ਸੱਤਾਧਾਰੀ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਪਾਸੋਂ ਟੈਕਸ ਰੂਪ ਵਿੱਚ ਆਇਆ ਪੈਸਾ ਚੰਗੇ ਤਰੀਕੇ ਨਾਲ ਖਰਚ ਕਰਕੇ ਉਨ੍ਹਾਂ ਨੂੰ ਚੰਗੀਆਂ ਸਹੂਲਤਾਂ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੇ ਨਜ਼ਰੀਏ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਅਤੇ ਸਰਕਾਰ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੀਆ ਆਸਾਂ ’ਤੇ ਪੂਰਾ ਉਤਰੀ ਹੈ ਤੇ ਇਕ ਸਾਲ ਵਿੱਚ ਪੰਜਾਬ ਵਿੱਚੋਂ ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਨੂੰ ਖ਼ਤਮ ਕਰਨ ਦੇ ਯਤਨ ਕੀਤੇ ਗਏ ਹਨ। ਇਸ ਮੌਕੇ ਭਗਵੰਤ ਮਾਨ ਨੇ ਹਲਕੇ ਦੇ ਲੋਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ’ਤੇ ਹੀ ਨਿਪਟਾਰਾ ਕੀਤਾ। ਇਸ ਮੌਕੇ ਓਐੱਸਡੀ ਉਂਕਾਰ ਸਿੰਘ ਸਿੱਧੂ, ਰਾਜਬੀਰ ਸਿੰਘ ਘੁੰਮਣ, ਸੁਖਵੀਰ ਸਿੰਘ, ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਮਾਰਕਿਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਡਾ. ਅਨਵਰ ਭਸੌੜ, ਸਤਿੰਦਰ ਸਿੰਘ ਚੱਠਾ, ਅਮਰਦੀਪ ਸਿੰਘ ਧਾਂਦਰਾ,  ਜੱਸੀ ਸੇਖੋ, ਪੁੰਨੂ ਕਾਤਰੋਂ, ਅਨਿਲ ਮਿੱਤਲ ਆਦਿ ਵੀ ਹਾਜ਼ਰ ਸਨ।





News Source link

- Advertisement -

More articles

- Advertisement -

Latest article