26.6 C
Patiāla
Monday, April 29, 2024

‘ਆਪ’ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ’ਚ ਨਾਕਾਮ: ਅਸ਼ਵਨੀ ਸ਼ਰਮਾ

Must read


ਪੱਤਰ ਪ੍ਰੇਰਕ

ਮਾਨਸਾ, 18 ਮਾਰਚ

ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਿੰਡ ਕੋਟਲੀ ਵਿੱਚ ਮਾਰੇ ਗਏ ਛੇ ਸਾਲਾ ਬੱਚੇ ਦੇ ਪਰਿਵਾਰ ਨਾਲ ਅੱਜ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਇਸ ਘਟਨਾ ਕਾਰਨ ਪੰਜਾਬ ’ਚ ਸਹਿਮ ਦਾ ਮਾਹੌਲ ਹੈ। ਉਹ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਪੰਜਾਬੀਆਂ ਦੇ ਹਿੱਤਾਂ ਦੀ ਲੜਾਈ ਲੜੇਗੀ ਅਤੇ ਜੇਕਰ ਜ਼ਰੂਰਤ ਪਈ ਤਾਂ ਪੰਜਾਬ ਸਰਕਾਰ ਖਿਲਾਫ ਸੜਕਾਂ ’ਤੇ ਉਤਰਨ ਤੋਂ ਗੁਰੇਜ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਗੜਦੇ ਹਾਲਾਤ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ। ਉਨ੍ਹਾਂ ਕਿਹਾ ਕਿ ਭਾਜਪਾ ਲਈ ਪੰਜਾਬੀਆਂ ਦੇ ਹਿੱਤ, ਪੰਜਾਬ ਦਾ ਭਾਈਚਾਰਾ, ਪੰਜਾਬ ਦੀ ਅਮਨ ਸ਼ਾਂਤੀ ਤੇ ਖ਼ੁਸ਼ਹਾਲੀ ਹੀ ਮੁੱਖ ਏਜੰਡਾ ਹੈ।

ਮੋਗਾ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਉੱਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਤੋਂ ਨਾਖੁਸ਼ ਸੂਬੇ ਦੇ ਲੋਕਾਂ ਨੇ ਵਿਧਾਨ ਸਭਾ ਚੋਣਾਂ ’ਚ ‘ਆਪ’ ’ਤੇ ਭਰੋਸਾ ਕੀਤਾ ਪਰ ਇਸ ਪਾਰਟੀ ਨੇ ਵੀ ਲੋਕਾਂ ਨਾਲ ਧੋਖਾ ਹੀ ਕੀਤਾ ਹੈ। ਵਿਧਾਨ ਸਭਾ ਚੋਣਾਂ ’ਚ ਔਰਤਾਂ ਨੇ ਕੇਜਰੀਵਾਲ ਦੇ ਇੱਕ ਹਜ਼ਾਰ ਰੁਪਏ ਦੇ ਲਾਲਚ ’ਚ ਕਿਸੇ ਦੀ ਗੱਲ ਨਹੀਂ ਸੁਣੀ, ਉਨ੍ਹਾਂ ਉਮੀਦਵਾਰਾਂ ਦਾ ਮੂੰਹ ਤੱਕ ਨਹੀਂ ਦੇਖਿਆ ਤੇ ‘ਆਪ’ ਨੂੰ ਵੋਟ ਪਾਈ ਪਰ ਹੁਣ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੇ ਸੁਪਨਿਆਂ ’ਤੇ ਪਾਣੀ ਫਿਰ ਗਿਆ ਹੈ। ਉਨ੍ਹਾਂ ਇਥੇ ਪਾਰਟੀ ਵੱਲੋਂ ਉਸਾਰੇ ਜਾ ਰਹੇ ਤਿੰਨ ਮੰਜ਼ਿਲਾ ਭਵਨ ਦਾ ਨੀਂਹ ਪੱਥਰ ਰੱਖਿਆ।

ਬਰਨਾਲਾ (ਨਿੱਜੀ ਪੱਤਰ ਪ੍ਰੇਰਕ): ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬਾ ਸਰਕਾਰ ਦੇ ਇੱਕ ਸਾਲ ਪੂਰਾ ਹੋਣ ’ਤੇ ਤਨਜ਼ ਕੱਸਦਿਆਂ ਕਿਹਾ ਕਿ ਸੂਬੇ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ। ਉਨ੍ਹਾਂ ਬਰਨਾਲਾ ’ਚ ਨਵੀਂ ਬਣ ਰਹੀ ਜ਼ਿਲ੍ਹਾ ਪੱਧਰੀ ਇਮਾਰਤ ਦਾ ਭੂਮੀ ਪੂਜਨ ਕਰਨ ਤੋਂ ਬਾਅਦ ਸਥਾਨਕ ਪੈਲਸ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਅਕਾਲੀ ਦਲ ਭਾਜਪਾ ਦਾ ਸਾਥ ਨਾ ਛੱਡਦਾ ਤਾਂ ਭਾਜਪਾ ਸੂਬੇ ’ਚ ਇੰਨੀ ਮਜ਼ਬੂਤ ਨਾ ਹੁੰਦੀ।  

ਸੂਬਾ ਵਾਸੀਆਂ ਨੂੰ ਭਾਈਚਾਰਕ ਸਾਂਝ ਬਣਾਉਣ ਦੀ ਅਪੀਲ

ਚੰਡੀਗੜ੍ਹ (ਟਨਸ): ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੇ ਮਾਮਲੇ ’ਤੇ ਪੰਜਾਬ ਵਾਸੀਆਂ ਨੂੰ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਏ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ’ਚ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਇਹ ਕਦਮ ਚੁੱਕਣ ਵਿੱਚ ਦੇਰੀ ਕੀਤੀ ਹੈ।





News Source link

- Advertisement -

More articles

- Advertisement -

Latest article