28.7 C
Patiāla
Wednesday, May 8, 2024

ਬਾਜਰਾ ਖੁਰਾਕ ਸੁਰੱਖਿਆ ਦੀਆਂ ਚੁਣੌਤੀਆਂ ਨਾਲ ਸਿੱਝਣ ’ਚ ਸਹਾਈ: ਮੋਦੀ

Must read


ਨਵੀਂ ਦਿੱਲੀ, 18 ਮਾਰਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਕਿਹਾ ਕਿ ਬਾਜਰਾ ਆਲਮੀ ਪੱਧਰ ’ਤੇ ਖਾਧ ਸੁਰੱਖਿਆ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਕਾਰਗਰ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਖਾਣ-ਪੀਣ ਦੀਆਂ ਮਾੜੀਆਂ ਆਦਤਾਂ ਬਿਮਾਰੀਆਂ ਦਾ ਕਾਰਨ ਬਣਦੀਆਂ ਹਨ। ਉਨ੍ਹਾਂ ਖੇਤੀਬਾੜੀ ਵਿਗਿਆਨੀਆਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਜਨਤਕ ਵੰਡ ਪ੍ਰਣਾਲੀ ਵਿੱਚ ਪੌਸ਼ਟਿਕ ਆਹਾਰ ਸ਼ਾਮਲ ਕਰਨ ’ਤੇ ਜ਼ੋਰ ਦੇਣ। ਗਲੋਬਲ ਮਿਲੇਟਸ ਕਾਨਫਰੰਸ ਦੇ ਉਦਘਾਟਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਕਈ ਸੂਬਿਆਂ ਨੇ ਖੇਤੀਬਾੜੀ ਦੇ ਖੇਤਰ ਵਿੱਚ ਬਾਜਰੇ ਦੀਆਂ ਕਿਸਮਾਂ ਨੂੰ ਸ਼ਾਮਿਲ ਕਰ ਲਿਆ ਹੈ। ਉਨ੍ਹਾਂ ਹੋਰਨਾਂ ਸੂਬਿਆਂ ਨੂੰ ਵੀ ਸੇਧ ਲੈਣ ਲਈ ਪ੍ਰੇਰਿਆ। ਉਨ੍ਹਾਂ ਮਿੱਡ-ਡੇਅ ਮੀਲ ਵਿੱਚ ਵੀ ਪੌਸ਼ਟਿਕ ਭੋਜਨ ਸ਼ਾਮਲ ਕਰਨ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਆਪਣੇ ਖੇਤੀਬਾੜੀ ਤਜਰਬਿਆਂ ਨੂੰ ਸੰਸਾਰ ਨਾਲ ਸਾਂਝਾ ਕਰਨਾ ਚਾਹੁੰਦਾ ਹੈ ਤੇ ਦੂਜੇ ਮੁਲਕਾਂ ਦੇ ਤਜਰਬਿਆਂ ਤੋਂ ਸਿੱਖਣਾ ਚਾਹੁੰਦਾ ਹੈ। -ਪੀਟੀਆਈ

ਭਾਰਤ-ਬੰਗਲਾਦੇਸ਼ ਡੀਜ਼ਲ ਪਾਈਪਲਾਈਨ ਦਾ ਉਦਘਾਟਨ ਕੀਤਾ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅੱਜ ਭਾਰਤ ਤੋਂ ਉਤਰੀ ਬੰਗਲਾਦੇਸ਼ ’ਚ ਡੀਜ਼ਲ ਦੀ ਸਪਲਾਈ ਲਈ ਪਾਈਪਲਾਈਨ ਦਾ ਉਦਘਾਟਨ ਕੀਤਾ। ਮੋਦੀ ਨੇ ਕਿਹਾ ਕਿ ਇਹ ਪਾਈਪਲਾਈਨ ਭਾਰਤ ਤੇ ਬੰਗਲਾਦੇਸ਼ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਏਗੀ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ 512 ਕਿਲੋਮੀਟਰ ਦੇ ਰੇਲ ਰੂਟ ਰਾਹੀਂ ਬੰਗਲਾਦੇਸ਼ ਨੂੰ ਡੀਜ਼ਲ ਦੀ ਸਪਲਾਈ ਕੀਤਾ ਜਾਂਦਾ ਹੈ। ਹੁਣ 131.5 ਕਿਲੋਮੀਟਰ ਲੰਬੀ ਨਵੀਂ ਪਾਈਪਲਾਈਨ ਰਾਹੀਂ ਸਾਲਾਨਾ ਇਕ ਮਿਲੀਅਨ ਟਨ ਡੀਜ਼ਲ ਅਸਾਮ ਤੋਂ ਬੰਗਲਾਦੇਸ਼ ’ਚ ਸਪਲਾਈ ਕੀਤਾ ਜਾਵੇਗਾ। -ਪੀਟੀਆਈ



News Source link

- Advertisement -

More articles

- Advertisement -

Latest article