40.3 C
Patiāla
Sunday, May 5, 2024

ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਬਾਰੇ ਹਾਈ ਕੋਰਟ ’ਚ ਪਟੀਸ਼ਨ

Must read


ਸੌਰਭ ਮਲਿਕ

ਚੰਡੀਗੜ੍ਹ, 19 ਮਾਰਚ

ਇਕ ‘ਹੈਬੀਅਸ ਕਾਰਪਸ’ ਪਟੀਸ਼ਨ ਦੇ ਅਧਾਰ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਤੇ ਇਸ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿਚ ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਜਲੰਧਰ ਦੇ ਪੁਲੀਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੂੰ ਕਥਿਤ ਤੌਰ ’ਤੇ ਹਿਰਾਸਤ ਵਿਚ ਲਏ ਗਏ ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਜਾਣ ਤਾਂ ਕਿ ਨਿਆਂ ਯਕੀਨੀ ਬਣਾਇਆ ਜਾ ਸਕੇ। ਜਸਟਿਸ ਐੱਨ.ਐੱਸ. ਸ਼ੇਖਾਵਤ ਨੇ ਕੇਸ ਦੀ ਅਗਲੀ ਸੁਣਵਾਈ ਮੰਗਲਵਾਰ ਲਈ ਤੈਅ ਕੀਤੀ ਹੈ। ਪਟੀਸ਼ਨਕਰਤਾ ਇਮਾਨ ਸਿੰਘ ਖਾਰਾ ਨੇ ਦੋਸ਼ ਲਾਇਆ ਹੈ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲੀਸ ਕਮਿਸ਼ਨਰ ਨੇ ਗੈਰਕਾਨੂੰਨੀ ਢੰਗ ਨਾਲ ਜਬਰੀ ਹਿਰਾਸਤ ਵਿਚ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹੋਰਾਂ ਨੂੰ ਵੀ ਬਿਨਾਂ ਕਿਸੇ ਕਾਨੂੰਨੀ ਕਾਰਵਾਈ ਹਿਰਾਸਤ ਵਿਚ ਰੱਖਿਆ ਗਿਆ ਹੈ। ਹਾਈ ਕੋਰਟ ਤੋਂ ਮੰਗ ਕੀਤੀ ਗਈ ਹੈ ਕਿ ਵਾਰੰਟ ਅਫ਼ਸਰ ਨੂੰ ‘ਮੌਕੇ’ ਉਤੇ ਭੇਜਿਆ ਜਾਵੇ।





News Source link

- Advertisement -

More articles

- Advertisement -

Latest article