29.3 C
Patiāla
Wednesday, May 1, 2024

ਰਾਮ ਸੇਤੂ ਸਬੰਧੀ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ

Must read


ਨਵੀਂ ਦਿੱਲੀ: ਸੁਪਰੀਮ ਕੋਰਟ ਰਾਮ ਸੇਤੂ ਨੂੰ ਕੌਮੀ ਵਿਰਾਸਤ ਸਮਾਰਕ ਐਲਾਨਣ ਸਬੰਧੀ ਦਾਖ਼ਿਲ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਲਈ ਤਿਆਰ ਹੈ। ਇਹ ਪਟੀਸ਼ਨ ਰਾਜ ਸਭਾ ਦੇ ਸਾਬਕਾ ਸੰਸਦ ਮੈਂਬਰ ਸੁਬਰਾਮਣੀਅਨ ਸਵਾਮੀ ਨੇ ਦਾਖ਼ਿਲ ਕੀਤੀ ਹੈ। ਚੀਫ ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਪੀ ਐੱਸ ਨਰਸਿਮਹਾ ਤੇ ਜੇ ਬੀ ਪਾਰਦੀਵਾਲਾ ਦੇ ਬੈਂਚ ਨੇ ਭਾਜਪਾ ਦੇ ਨੇਤਾ ਸਵਾਮੀ ਵੱਲੋਂ ਦਾਇਰ ਅਰਜ਼ੀ ’ਤੇ ਗੌਰ ਕੀਤਾ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਰਕਾਰ ਨੇ ਇਸ ਮੁੱਦੇ ’ਤੇ ਹਾਲੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਹੈ। ਸਵਾਮੀ ਨੇ ਕਿਹਾ ਕਿ ਕੇਂਦਰ ਨੌ ਸਾਲ ਤੋਂ ਵੱਧ ਸਮੇਂ ਤੋਂ ਇਹ ਮਾਮਲਾ ਲਟਕਾ ਰਿਹਾ ਹੈ। ਬੈਂਚ ਨੇ ਕਿਹਾ, ‘‘ਅਸੀਂ ਇਸ ਨੂੰ ਜਲਦੀ ਸੂਚੀਬੱਧ ਕਰਾਂਗੇ।’’ -ਪੀਟੀਆਈ



News Source link

- Advertisement -

More articles

- Advertisement -

Latest article