28.8 C
Patiāla
Thursday, March 28, 2024

ਰਗਬੀ ਚੈਂਪੀਅਨਸ਼ਿਪ: ਅਕਾਲ ਕਾਲਜ ਦੇ ਖਿਡਾਰੀਆਂ ਨੇ ਓਵਰਆਲ ਟਰਾਫ਼ੀ ਜਿੱਤੀ

Must read


ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 22 ਮਾਰਚ

ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਦੋ ਰੋਜ਼ਾ ਰਗਬੀ ਚੈਂਪੀਅਨਸ਼ਿਪ ਅਕਾਲ ਕਾਲਜ ਆਫ ਫਿਜੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿੱਚ ਕਰਵਾਈ ਗਈ, ਜਿਸ ਦਾ ਉਦਘਾਟਨ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਅਤੇ ਇੰਦਰਜੀਤ ਸਿੰਘ ਬੱਲ ਕੈਨੇਡੀਅਨ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕਰਦਿਆਂ ਕੀਤਾ। ਫੂਡ ਪ੍ਰੋਸੈਸਿੰਗ ਪੰਜਾਬ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਸਾਂਝੇ ਤੌਰ ’ਤੇ ਇਨਾਮ ਵੰਡੇ। ਇਸ ਮੌਕੇ ਨਾਭਾ ਰਿਆਸਤ ਦੀ ਮਹਾਰਾਣੀ ਉਮਾ ਸਿੰਘ, ਮਹਾਰਾਣੀ ਪ੍ਰੀਤੀ ਸਿੰਘ, ਗੁਜਰਾਤ ਤੋਂ ਮਹਾਰਾਣੀ ਰਾਣੀ ਗੌਰੀ ਰਾਜਿਆ ਲਕਸ਼ਮੀ, ਰਾਜਸਥਾਨ ਜੈਸਲਮੇਰ ਤੋਂ ਰਾਣੀ ਲਕਸ਼ਮੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੁਕਾਬਲੇ ਵਿੱਚ ਲੜਕਿਆਂ ਦੀਆਂ ਅੱਠ ਟੀਮਾਂ ਅਤੇ ਲੜਕੀਆਂ ਦੀਆਂ ਛੇ ਟੀਮਾਂ ਨੇ ਭਾਗ ਲਿਆ। ਲੜਕਿਆਂ ਦੇ ਮੁਕਾਬਲੇ ਵਿੱਚੋਂ ਅਕਾਲ ਕਾਲਜ ਆਫ ਫਿਜੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੀ ਟੀਮ ਨੇ ਪੰਜਾਬੀ ਯੂਨੀਵਰਸਿਟੀ ਕੈਂਪਸ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲੇ ਵਿੱਚ ਵੀ ਅਕਾਲ ਕਾਲਜ ਆਫ ਫਿਜੀਕਲ ਐਜੂਕੇਸ਼ਨ ਨੇ ਮੋਦੀ ਕਾਲਜ ਪਟਿਆਲਾ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਦੌਰਾਨ ਅਕਾਲ ਕਾਲਜ ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ, ਮਨਜੀਤ ਸਿੰਘ ਬਾਲੀਆਂ, ਗੁਰਦਿਆਲ ਸਿੰਘ ਚੱਠਾ, ਗੁਰਜੰਟ ਸਿੰਘ ਦੁੱਗਾਂ, ਸਿਆਸਤ ਸਿੰਘ ਗਿੱਲ, ਮਹਿੰਦਰ ਸਿੰਘ ਭੱਠਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸਮੂਹ ਮੈਨੇਜਮੈਂਟ ਵੱਲੋਂ ਕਾਲਜ ਪ੍ਰਿੰਸੀਪਲ ਡਾ. ਗੀਤਾ ਠਾਕੁਰ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਟੂਰਨਾਮੈਂਟ ਨੂੰ ਨੇਪਰੇ ਚਾੜਨ ਵਿੱਚ ਡਾ. ਦੇਵ ਰਾਜ ਅੱਤਰੀ, ਪ੍ਰੋ. ਸੁਖਵਿੰਦਰ ਸਿੰਘ ਮਾਨ ਅਤੇ ਹੋਰ ਸਟਾਫ ਦਾ ਪੂਰਾ ਯੋਗਦਾਨ ਰਿਹਾ। ਸਟੇਜ ਸੰਚਾਲਨ ਪ੍ਰੋ. ਸੋਹਨਦੀਪ ਸਿੰਘ ਜੂਗਨੂੰ ਨੇ ਕੀਤਾ।





News Source link

- Advertisement -

More articles

- Advertisement -

Latest article