42.3 C
Patiāla
Wednesday, May 15, 2024

ਅੰਮ੍ਰਿਤਸਰ: ਪੁਲੀਸ ਨੇ ਅੰਮ੍ਰਿਤਪਾਲ ਸਿੰਘ ਦੇ ਅੰਗ ਰੱਖਿਅਕ ਵਰਿੰਦਰ ਸਿੰਘ ਫ਼ੌਜੀ ਨੂੰ ਗ੍ਰਿਫ਼ਤਾਰ ਕਰਕੇ ਡਿਬਰੂਗੜ੍ਹ ਜੇਲ੍ਹ ਭੇਜਿਆ

Must read


ਪੀਕੇ ਜੈਸਵਰ

ਅੰਮ੍ਰਿਤਸਰ, 27 ਮਾਰਚ

ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਪਛਾਣ ਵਰਿੰਦਰ ਸਿੰਘ ਉਰਫ਼ ਫ਼ੌਜੀ ਵਾਸੀ ਤਰਨਤਾਰਨ ਵਜੋਂ ਹੋਈ ਹੈ। ਪੁਲੀਸ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਹੈ। ਫੌਜੀ, ਥਲ ਸੈਨਾ ’ਚੋਂ ਸੇਵਾਮੁਕਤ ਹੈ, ਅੰਮ੍ਰਿਤਪਾਲ ਦਾ ਅੰਗ ਰੱਖਿਅਕ ਸੀ। ਉਸ ਕੋਲ ਜੰਮੂ-ਕਸ਼ਮੀਰ ਤੋਂ ਜਾਰੀ ਹਥਿਆਰਾਂ ਦਾ ਲਾਇਸੈਂਸ ਸੀ, ਜੋ 23 ਫਰਵਰੀ ਨੂੰ ਅਜਨਾਲਾ ਝੜਪ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਸੀ। ਉਹ ਉਨ੍ਹਾਂ 10 ਬੰਦੂਕਧਾਰੀਆਂ ਵਿੱਚ ਸ਼ਾਮਲ ਸੀ, ਜੋ ਹਰ ਸਮੇਂ ਅੰਮ੍ਰਿਤਪਾਲ ਦੇ ਨਾਲ ਰਹਿੰਦੇ ਸਨ। 

ਡਿਬਰੂਗੜ੍ਹ ਦੀ ਜੇਲ੍ਹ ’ਚ ਫ਼ੌਜੀ ਨੂੰ ਲੈ ਕੇ ਜਾਂਦੀ ਹੋਈ ਪੰਜਾਬ ਪੁਲੀਸ।

ਡਿਬਰੂਗੜ੍ਹ ਜੇਲ੍ਹ ’ਚ ਫ਼ੌਜੀ ਨੂੰ ਲੈ ਕੇ ਪੁੱਜੀ ਪੁਲੀਸ।





News Source link

- Advertisement -

More articles

- Advertisement -

Latest article