32 C
Patiāla
Tuesday, May 21, 2024

ਮਨੀਲਾ ਵਿੱਚ ਪੰਜਾਬੀ ਜੋੜੇ ਦੀ ਗੋਲੀਆਂ ਮਾਰ ਕੇ ਹੱਤਿਆ

Must read


ਸਰਬਜੀਤ ਗਿੱਲ

ਫਿਲੌਰ, 28 ਮਾਰਚ

ਇਥੋਂ ਨੇੜਲੇ ਪਿੰਡ ਮਹਿਸਮਪੁਰ ਨਾਲ ਸਬੰਧਿਤ ਪਤੀ-ਪਤਨੀ ਦੀ ਮਨੀਲਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਬਿੰਦਾ (41) ਪੁੱਤਰ ਸੰਤੋਖ ਸਿੰਘ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ (33) ਦੀ ਮਨੀਲਾ ਵਿੱਚ 25 ਮਾਰਚ ਦੀ ਰਾਤ ਨੂੰ ਉਨ੍ਹਾਂ ਦੇ ਘਰ ਅੰਦਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਇਸ ਦੌਰਾਨ ਮ੍ਰਿਤਕ ਦੇ ਭਰਾ ਲਖਵੀਰ ਸਿੰਘ ਨੇ ਦੱਸਿਆ ਕਿ ਉਹ ਵੀ ਮਨੀਲਾ ’ਚ ਰਹਿੰਦਾ ਹੈ ਅਤੇ ਕੁਝ ਸਮਾਂ ਪਹਿਲਾਂ ਹੀ ਪੰਜਾਬ ਪਰਤਿਆ ਹੈ। ਉਸ ਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਦੀ ਫੁਟੇਜ ਤੋਂ ਪਤਾ ਲੱਗਾ ਕਿ ਕਾਤਲ ਉਨ੍ਹਾਂ ਦੇ ਘਰ ਵਿੱਚ ਸ਼ਨਿਚਰਵਾਰ ਰਾਤ ਨੂੰ ਕਰੀਬ 10 ਵਜੇ ਦਾਖਲ ਹੋਇਆ। ਉਸ ਨੇ ਕੁਝ ਸਮਾਂ ਉਸ ਦੇ ਭਰਾ ਨਾਲ ਗੱਲ ਕੀਤੀ, ਫਿਰ ਉਸ ਦੇ ਗੋਲੀ ਮਾਰ ਦਿੱਤੀ, ਜਦੋਂ ਉਸ ਦੀ ਪਤਨੀ ਕਿਰਨਦੀਪ ਕੌਰ ਗੋਲੀ ਦੀ ਆਵਾਜ਼ ਸੁਣ ਕੇ ਬਾਹਰ ਆਈ ਤਾਂ ਉਸ ਨੇ ਉਸ ਦੇ ਵੀ ਗੋਲੀਆਂ ਮਾਰ ਦਿੱਤੀਆਂ। ਜ਼ਿਕਰਯੋਗ ਹੈ ਕਿ ਇਹ ਪਰਿਵਾਰ ਪਿਛਲੇ ਕਰੀਬ 19 ਸਾਲਾਂ ਤੋਂ ਮਨੀਲਾ ’ਚ ਫਾਇਨਾਂਸ ਦਾ ਕਾਰੋਬਾਰ ਕਰ ਰਹੇ ਸਨ ਜਿੱਥੇ ਮ੍ਰਿਤਕ ਸੁਖਵਿੰਦਰ ਸਿੰਘ ਬਿੰਦਾ ਦਾ ਭਰਾ ਲਖਵੀਰ ਸਿੰਘ, ਭਰਾ ਰਣਜੀਤ ਸਿੰਘ, ਚਾਚਾ ਮਨਜੀਤ ਸਿੰਘ ਅਤੇ ਚਾਚਾ ਬਹਾਦਰ ਸਿੰਘ ਸਾਰੇ ਰਹਿ ਰਹੇ ਹਨ। ਇਸ ਦੌਰਾਨ ਮ੍ਰਿਤਕ ਦੇ ਪਿਤਾ ਸੰਤੋਖ ਸਿੰਘ ਅਤੇ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਅਜੇ ਪੰਜ ਮਹੀਨੇ ਪਹਿਲਾਂ ਹੀ ਮਨੀਲਾ ਗਈ ਸੀ। ਉੱਧਰ ਕਿਰਨਦੀਪ ਕੌਰ ਦੇ ਪਿਤਾ ਗੁਰਦਾਵਰ ਸਿੰਘ ਨੰਬੜਦਾਰ (ਚਚਹਾੜੀ) ਨੇ ਦੱਸਿਆ ਕਿ ਉਸ ਦੀ ਬੇਟੀ ਦੇ ਵਿਆਹ ਨੂੰ ਤਿੰਨ ਸਾਲ ਹੋਏ ਸਨ। ਉਨ੍ਹਾਂ ਨੂੰ ਕੱਲ੍ਹ ਬਾਅਦ ਦੁਪਹਿਰ ਇਸ ਘਟਨਾ ਬਾਰੇ ਪਤਾ ਚੱਲਿਆ ਹੈ। ਉਨ੍ਹਾਂ ਨੇ ਪੰਜਾਬ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਬੱਚਿਆਂ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇ ਤੇ ਇਨਸਾਫ ਦਿੱਤਾ ਜਾਵੇ।





News Source link

- Advertisement -

More articles

- Advertisement -

Latest article