30.6 C
Patiāla
Tuesday, April 16, 2024

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦਾ ਬਦਲ ਲੱਭਣ ਲਈ ਮੁੱਖ ਸਕੱਤਰ ਦੀ ਅਗਵਾਈ ਹੇਠ ਕਮੇਟੀ ਕਾਇਮ ਕੀਤੀ: ਮਾਨ

Must read


ਰੁਚਿਕਾ ਐੱਮ. ਖੰਨਾ

ਚੰਡੀਗੜ੍ਹ, 30 ਮਾਰਚ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ‘ਚ ਝੋਨੇ ਅਤੇ ਕਣਕ ਦੀ ਪੈਦਾਵਾਰ ਕਾਰਨ ਧਰਤੀ ਹੇਠਲਾ ਪਾਣੀ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਵੀਕੇ ਜੰਜੂਆ ਦੀ ਅਗਵਾਈ ਹੇਠ ਕਮੇਟੀ ਕਾਇਮ ਕੀਤੀ ਗਈ ਹੈ ਤਾਂ ਜੋ ਝੋਨੇ ਦੀ ਕਾਸ਼ਤ ਦੇ ਬਦਲ ਦੀ ਘੋਖ ਕੀਤੀ ਜਾ ਸਕੇ। ਸ੍ਰੀ ਮਾਨ ਨੇ ਕਿਹਾ ਕਿ ਕਮੇਟੀ ਪਿੰਡਾਂ ਦਾ ਦੌਰਾ ਕਰੇਗੀ ਅਤੇ ਕਿਸਾਨਾਂ ਨਾਲ ਗੱਲ ਕਰੇਗੀ ਕਿ ਝੋਨੇ ਦੇ ਬਦਲ ਵਜੋਂ ਕਿਹੜੀਆਂ ਫਸਲਾਂ ਉਗਾਈਆਂ ਜਾ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਦੋ ਉੱਘੇ ਖੇਤੀ ਵਿਗਿਆਨੀਆਂ ਡਾ. ਗੁਰਦੇਵ ਸਿੰਘ ਖੁਸ਼ ਅਤੇ ਬਿਕਰਮ ਸਿੰਘ ਗਿੱਲ ਨੇ ਕਮੇਟੀ ਨਾਲ ਮੁਲਾਕਾਤ ਕੀਤੀ ਸੀ ਅਤੇ ਝੋਨੇ ਦੀ ਥਾਂ ਬਾਸਮਤੀ, ਸੋਇਆਬੀਨ ਅਤੇ ਮੱਕੀ ਬੀਜਣ ਦੀ ਸਿਫਾਰਸ਼ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਕਮੇਟੀ ਉਨ੍ਹਾਂ ਨੂੰ ਰਿਪੋਰਟ ਸੌਂਪੇਗੀ।

 

 





News Source link

- Advertisement -

More articles

- Advertisement -

Latest article