38 C
Patiāla
Friday, May 3, 2024

ਆਈਪੀਐੱਲ: ਰਾਜਸਥਾਨ ਨੇ ਇਕਪਾਸੜ ਮੁਕਾਬਲੇ ’ਚ ਹੈਦਰਾਬਾਦ ਨੂੰ ਹਰਾਇਆ

Must read


ਹੈਦਰਾਬਾਦ, 2 ਅਪਰੈਲ

ਰਾਜਸਥਾਨ ਰੌਇਲਜ਼ ਨੇ ਅੱਜ ਇਥੇ ਇੰਡੀਅਨ ਪ੍ਰੀਮੀਅਰ ਲੀਗ ਦੇ ਇਕਪਾਸੜ ਮੁਕਾਬਲੇ ਵਿੱਚ ਮੇਜ਼ਬਾਨ ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਨੂੰ 72 ਦੌੜਾਂ ਦੀ ਕਰਾਰੀ ਸ਼ਿਕਸਤ ਦਿੱਤੀ। ਰਾਜਸਥਾਨ ਦੀ ਟੀਮ ਨੇ ਸਲਾਮੀ ਬੱਲੇਬਾਜ਼ਾਂ ਜੋਸ ਬਟਲਰ (54) ਤੇ ਯਸ਼ਸਵੀ ਜੈਸਵਾਲ (54) ਅਤੇ ਕਪਤਾਨ ਸੰਜੂ ਸੈਮਸਨ(55) ਦੇ ਨੀਮ ਸੈਂਕੜਿਆਂ ਦੀ ਬਦੌਲਤ ਅੱਜ ਇਥੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਿਤ 20 ਓਵਰਾਂ ਵਿੱਚ ਪੰਜ ਵਿਕਟਾਂ ਦੇ ਨੁਕਸਾਨ ਨਾਲ 203 ਦੌੜਾਂ ਬਣਾਈਆਂ। ਮਗਰੋਂ ਰਾਜਸਥਾਨ ਦੇ ਗੇਂਦਬਾਜ਼ਾਂ ਨੇ ਵੀ ਕਮਾਲ ਵਿਖਾਇਆ। ਟਰੈਂਟ ਬੋਲਟ ਨੇ ਚਾਰ ਓਵਰਾਂ ਵਿੱਚ 21 ਦੌੜਾਂ ਬਦਲੇ ਦੋ ਅਤੇ ਯੁਜ਼ਵੇਂਦਰ ਚਾਹਲ ਨੇ 17 ਦੌੜਾਂ ਬਦਲੇ ਚਾਰ ਵਿਕਟ ਲਏ। ਟੀਚੇ ਦਾ ਪਿੱਛਾ ਕਰਦਿਆਂ ਸਨਰਾਈਜ਼ਰਜ਼ ਦੀ ਟੀਮ 20 ਓਵਰਾਂ ਵਿੱਚ 8 ਵਿਕਟਾਂ ਬਦਲੇ 131 ਦੌੜਾਂ ਹੀ ਬਣਾ ਸਕੀ। ਮੇਜ਼ਬਾਨ ਟੀਮ ਲਈ ਮਯੰਕ ਅਗਰਵਾਲ ਤਿੰਨ ਚੌਕਿਆਂ ਦੀ ਮਦਦ ਨਾਲ 23 ਗੇਂਦਾਂ ’ਤੇ 27 ਦੌੜਾਂ ਨਾਲ ਟੌਪ ਸਕੋਰਰ ਰਿਹਾ। ਆਈਪੀਐੱਲ ’ਚ ਪਹਿਲਾ ਮੈਚ ਖੇਡ ਰਹੇ ਹੈਰੀ ਬਰੂਕ ਨੇ 13 ਦੌੜਾਂ ਬਣਾਈਆਂ। 

ਬੰਗਲੌਰ ਦੀ ਟੀਮ ਨੇ ਮੁੰਬਈ ਇੰਡੀਅਨਜ਼ ਨੂੰ ਹਰਾਇਆ: ਇਸੇ ਦੌਰਾਨ ਵਿਰਾਟ ਕੋਹਲੀ ਅਤੇ ਕਪਤਾਨ ਫਾਫ ਡੁਪਲੇਸੀ ਦੇ ਅਰਧਸੈਂਕੜਿਆਂ ਵਾਲੀਆਂ ਪਾਰੀਆਂ ਦੇ ਮਦਦ ਨਾਲ ਰਾਇਲ ਚੈਲੰਜਰਜ਼ ਬੰਗਲੌਰ ਦੀ ਟੀਮ ਨੇ ਮੁੰਬਈ ਇੰਡੀਅਨਜ਼ ਨੂੰ 22 ਗੇਂਦਾਂ ਬਾਕੀ ਰਹਿੰਦਿਆਂ 8 ਵਿਕਟਾਂ ਨਾਲ ਹਰਾ ਕੇ ਇੰਡੀਅਨ ਪ੍ਰੀਮਿਅਰ ਲੀਗ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ ਹੈ। -ਪੀਟੀਆਈ





News Source link

- Advertisement -

More articles

- Advertisement -

Latest article