33.2 C
Patiāla
Wednesday, May 8, 2024

ਦੀਪ ਸਿੱਧੂ ਦੀ ਮਹਿਲਾ ਮਿੱਤਰ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਟਿੱਪਣੀ ਕਰਨ ਤੋਂ ਇਨਕਾਰ

Must read


ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 3 ਅਪਰੈਲ

ਦੀਪ ਸਿੱਧੂ ਦੀ ਦੀ ਮਹਿਲਾ ਮਿੱਤਰ ਰੀਨਾ ਰਾਏ ਐਤਵਾਰ ਵਾਲੇ ਦਿਨ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਚ ਨਤਮਸਤਕ ਹੋਈ। ਇਸ ਮੌਕੇ ਉਸ ਨੇ ਚਿੱਟੇ ਰੰਗ ਦਾ ਸੂਟ ਪਾਇਆ ਹੋਇਆ ਸੀ ਅਤੇ ਕੇਸਰੀ ਰੰਗ ਦੀ ਪੱਗ ਬੰਨ੍ਹੀ ਹੋਈ ਸੀ। ਉਸ ਨੇ ਕਿਹਾ ਕਿ ਉਹ ਦੀਪ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਨ ਆਈ ਹੈ ਅਤੇ ਉਸ ਦੀ ਵਿਰਾਸਤ ਨੂੰ ਅੱਗੇ ਲੈ ਕੇ ਜਾਵੇਗੀ। ਦੱਸਣਾ ਬਣਦਾ ਹੈ ਕਿ ‘ਵਾਰਿਸ ਪੰਜਾਬ ਦੇ’ ਦੇ ਸੰਸਥਾਪਕ ਦੀਪ ਸਿੱਧੂ ਦੀ ਪਿਛਲੇ ਸਾਲ 15 ਫਰਵਰੀ ਨੂੰ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਹਾਦਸੇ ਸਮੇਂ ਰੀਨਾ ਵੀ ਗੱਡੀ ਵਿੱਚ ਸੀ ਪਰ ਉਹ ਵਾਲ-ਵਾਲ ਬਚ ਗਈ। ਮੀਡੀਆ ਨਾਲ ਗੱਲ ਕਰਦਿਆਂ ਉਸ ਨੇ ਕਿਹਾ ਕਿ ਉਹ ਦੀਪ ਦੇ ਜਨਮ ਦਿਨ ’ਤੇ ਪੰਜਾਬ ਦੇ ਨੌਜਵਾਨਾਂ ਨੂੰ ਸਿੱਖਿਆ ਦਾ ਤੋਹਫਾ ਦੇਣ ਜਾ ਰਹੀ ਹੈ ਕਿਉਂਕਿ ਇਹ ਉਸ ਦਾ ਸੁਫਨਾ ਸੀ। ਹਾਲਾਂਕਿ ਉਸਨੇ ਅੰਮ੍ਰਿਤਪਾਲ ਸਿੰਘ ਅਤੇ ‘ਵਾਰਿਸ ਪੰਜਾਬ ਦੇ’ ਨੂੰ ਮੁੜ ਸੁਰਜੀਤ ਕਰਨ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।





News Source link

- Advertisement -

More articles

- Advertisement -

Latest article