30.2 C
Patiāla
Monday, April 29, 2024

ਮਾਰਚ ਮਹੀਨੇ ’ਚ ਪਿਛਲੇ ਸਾਲ ਮੁਕਾਬਲੇ 10.09 ਫ਼ੀਸਦ ਦਾ ਵਾਧਾ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 1 ਅਪਰੈਲ

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਜੀਐੱਸਟੀ ਪਹਿਲਾਂ ਦੇ ਮੁਕਾਬਲੇ ਵੱਧ ਇਕੱਠਾ ਹੋ ਰਿਹਾ ਹੈ। ਜਿੱਥੇ ਮਾਰਚ 2023 ਵਿੱਚ ਪਿਛਲੇ ਸਾਲ ਮਾਰਚ ਮਹੀਨੇ ਦੇ ਮੁਕਾਬਲੇ 10.09 ਫ਼ੀਸਦ ਜੀਐੱਸਟੀ ਵੱਧ ਇਕੱਠਾ ਹੋਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਾਰਚ 2023 ’ਚ 202 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂਕਿ ਪਿਛਲੇ ਸਾਲ ਮਾਰਚ ਮਹੀਨੇ ਵਿੱਚ 184 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਇਸ ਤੋਂ ਪਹਿਲਾਂ ਫਰਵਰੀ ਮਹੀਨੇ ’ਚ ਪਿਛਲੇ ਸਾਲ ਦੇ ਮੁਕਾਬਲੇ 5 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਸੀ। ਸਾਲ 2023 ’ਚ 188 ਕਰੋੜ ਰੁਪਏ ਇਕੱਤਰ ਹੋਏ ਜਦੋਂਕਿ ਸਾਲ 2022 ’ਚ 178 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ।

ਇਸੇ ਤਰ੍ਹਾਂ ਦਸੰਬਰ 2022 ਵਿੱਚ ਪਿਛਲੇ ਸਾਲ ਦਸੰਬਰ ਮਹੀਨੇ ਦੇ ਮੁਕਾਬਲੇ 33 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਹੈ। ਦਸੰਬਰ 2022 ਵਿੱਚ 218 ਕਰੋੜ ਰੁਪਏ ਇਕੱਠੇ ਹੋਏ ਹਨ ਜਦੋਂਕਿ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ 164 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ। ਇਸ ਤੋਂ ਪਹਿਲਾਂ ਨਵੰਬਰ ਮਹੀਨੇ ਵਿੱਚ ਪਿਛਲੇ ਸਾਲ ਮੁਕਾਬਲੇ ਜੀਐੱਸਟੀ 3 ਫ਼ੀਸਦ ਘੱਟ ਇਕੱਠਾ ਹੋਇਆ ਸੀ। ਜਿੱਥੇ ਸਾਲ 2022 ਵਿੱਚ 175 ਕਰੋੜ ਰੁਪਏ ਅਤੇ ਸਾਲ 2021 ਵਿੱਚ 180 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ। ਅਕਤੂਬਰ 2022 ਵਿੱਚ ਪਿਛਲੇ ਸਾਲ ਅਕਤੂਬਰ ਮਹੀਨੇ ਦੇ ਮੁਕਾਬਲੇ 10 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਹੈ। ਅਕਤੂਬਰ 2022 ਵਿੱਚ 203 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂਕਿ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ 158 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ। ਸਤੰਬਰ 2002 ਵਿੱਚ ਪਿਛਲੇ ਸਾਲ ਸਤੰਬਰ ਮਹੀਨੇ ਦੇ ਮੁਕਾਬਲਾ 35 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਸੀ। ਜਿੱਥੇ ਸਤੰਬਰ 2022 ਵਿੱਚ 206 ਕਰੋੜ ਰੁਪਏ ਅਤੇ ਸਾਲ 2021 ਵਿੱਚ 152 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ।

ਪ੍ਰਾਪਤ ਜਾਣਕਾਰੀ ਅਨੁਸਾਰ ਅਗਸਤ 2022 ’ਚ ਵੀ ਪਿਛਲੇ ਸਾਲ ਅਗਸਤ ਮਹੀਨੇ ਦੇ ਮੁਕਾਬਲੇ 24 ਫ਼ੀਸਦ ਵੱਧ 179 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਸਨ ਜਦੋਂਕਿ ਪਿਛਲੇ ਸਾਲ ਅਗਸਤ ਮਹੀਨੇ ਵਿੱਚ 144 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ। ਇਸੇ ਤਰ੍ਹਾਂ ਜੁਲਾਈ 2022 ’ਚ ਪਿਛਲੇ ਸਾਲ ਜੁਲਾਈ ਮਹੀਨੇ ਦੇ ਮੁਕਾਬਲੇ 4 ਫ਼ੀਸਦ ਵੱਧ 176 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਸਨ, ਜਦੋਂ ਕਿ ਪਿਛਲੇ ਸਾਲ ਜੁਲਾਈ ਮਹੀਨੇ ਵਿੱਚ 169 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ। ਜੂਨ 2022 ’ਚ ਪਿਛਲੇ ਸਾਲ ਦੇ ਮੁਕਾਬਲੇ 41 ਫ਼ੀਸਦ ਵੱਧ 170 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਸਨ, ਜਦੋਂ ਕਿ ਪਿਛਲੇ ਸਾਲ 120 ਕਰੋੜ ਰੁਪਏ ਜੀਐੱਸਟੀ ਦੇ ਇਕੱਟੇ ਹੋਏ ਸੀ। ਦੱਸਣਯੋਗ ਹੈ ਕਿ ਮਈ 2022 ’ਚ ਪਿਛਲੇ ਸਾਲ ਮਈ ਦੇ ਮੁਕਾਬਲੇ 29 ਫ਼ੀਸਦ ਵੱਧ 167 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਸਨ।



News Source link

- Advertisement -

More articles

- Advertisement -

Latest article