27.2 C
Patiāla
Monday, April 29, 2024

ਧੂਰੀ: ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਮੁੱਖ ਮੰਤਰੀ ਦਾ ਦਫ਼ਤਰ ਘੇਰਿਆ

Must read


ਹਰਦੀਪ ਸਿੰਘ ਸੋਢੀ

ਧੂਰੀ, 5 ਅਪਰੈਲ

ਧੂਰੀ ਸ਼ੂਗਰ ਮਿੱਲ ਵੱਲ ਕਿਸਾਨਾਂ ਦੀ ਰਹਿੰਦੀ ਕਰੀਬ 21 ਕਰੋੜ ਦੀ ਬਕਾਇਆ ਰਕਮ ਨੂੰ ਲੈਣ ਲਈ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦਫਤਰ ਘੇਰਿਆ। ਇਸ ਮੌਕੇ ਹਰਜੀਤ ਸਿੰਘ ਬੁਗਰਾ ਨੇ ਕਿਹਾ ਕਿਸਾਨ ਅਪਣੇ ਗੰਨੇ ਦੀ ਬਕਾਇਆ ਰਕਮ ਲੈਣ ਲਈ ਕਈ ਸਾਲਾਂ ਤੋਂ ਸੜਕਾਂ ’ਤੇ ਮੁਜ਼ਾਹਰੇ ਕਰਦੇ ਆ ਰਹੇ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਪਣੇ ਹਲਕੇ ਦੇ ਕਿਸਾਨਾਂ ਦੀ ਸਾਰ ਨਹੀਂ ਲੈ ਰਹੇ। ਉਨ੍ਹਾਂ ਕਿਹਾ ਮਿੱਲ ਮਾਲਕਾਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ 31 ਮਾਰਚ ਤੱਕ ਕਿਸਾਨਾਂ ਨੂੰ ਅਦਾਇਗੀ ਕਰ ਦਿੱਤੀ ਜਾਵੇਗੀ। ਪੰਜਾਬ ਸਰਕਾਰ ਤੇ ਪ੍ਰਸ਼ਾਸਨ ਮਿੱਲ ਮਾਲਕਾਂ ਨਾਲ ਮਿਲ ਚੁੱਕਾ ਹੈ, ਜਿਸ ਕਾਰਨ ਕਿਸਾਨਾਂ ਦੀ ਕੋਈ ਸਾਰ ਨਹੀਂ ਲੈ ਰਿਹਾ। ਇਸ ਮੌਕੇ ਧੂਰੀ ਦੇ ਐੱਸਡੀਐੱਮ ਅੰਮ੍ਰਿਤ ਕੁਮਾਰ ਨੇ ਦੱਸਿਆ ਕਿ ਮਿੱਲ ਮਾਲਕਾਂ ਤੇ ਕਿਸਾਨਾਂ ਵਿਚਕਾਰ ਮੀਟਿੰਗ ਕਰਵਾਈ ਗਈ ਹੈ। ਉਮੀਦ ਹੈ ਕੋਈ ਢੁਕਵਾਂ ਹੱਲ ਨਿਕਲ ਆਵੇ। ਉਨ੍ਹਾਂ ਕਿਹਾ ਕਿਸਾਨਾਂ ਦੀ ਬਕਾਇਆ ਰਾਸ਼ੀ ਹਰ ਹਾਲਤ ਵਿੱਚ ਲੈ ਕੇ ਦਿੱਤੀ ਜਾਵੇਗੀ। ਇਸ ਮੌਕੇ ਉੱਪਰ ਧੂਰੀ ਦੇ ਡੀਐੱਸਪੀ ਯੋਗੇਸ਼ ਸ਼ਰਮਾ, ਤਹਿਸੀਲ ਦਾਰ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।



News Source link

- Advertisement -

More articles

- Advertisement -

Latest article