38.5 C
Patiāla
Monday, May 6, 2024

ਹਨੂਮਾਨ ਜੈਅੰਤੀ: ਕਾਨੂੰਨ ਵਿਵਸਥਾ ਯਕੀਨੀ ਬਣਾਉਣ ਸੂਬੇ: ਕੇਂਦਰ

Must read


ਨਵੀਂ ਦਿੱਲੀ, 5 ਅਪਰੈਲ

ਕੇਂਦਰੀ ਗ੍ਰਹਿ ਮੰਤਰਾਲੇ ਨੇ ਪੱਛਮੀ ਬੰਗਾਲ ਤੇ ਬਿਹਾਰ ਵਿੱਚ ਰਾਮਨੌਮੀ ਮੌਕੇ ਹੋਈ ਹਿੰਸਾ ਦੇ ਮੱਦੇਨਜ਼ਰ ਅੱਜ ਸਾਰੇ ਸੂਬਿਆਂ ਨੂੰ ਕਿਹਾ ਹੈ ਕਿ ਉਹ ਹਨੂਮਾਨ ਜੈਅੰਤੀ ਮੌਕੇ ਕਾਨੂੰਨੀ ਵਿਵਸਥਾ ਕਾਇਮ ਰੱਖਣਾ ਯਕੀਨੀ ਬਣਾਉਣ। ਇਸ ਦੇ ਨਾਲ ਹੀ ਕੇਂਦਰ ਨੇ ਐਲਾਨ ਕੀਤਾ ਹੈ ਕਿ ਹਨੂਮਾਨ ਜੈਅੰਤੀ ਦੌਰਾਨ ਪੱਛਮੀ ਬੰਗਾਲ ਪੁਲੀਸ ਦੀ ਸਹਾਇਤਾ ਲਈ ਸੂਬੇ ਵਿੱਚ ਕੇਂਦਰੀ ਹਥਿਆਰਬੰਦ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਹਨੂਮਾਨ ਜੈਅੰਤੀ ਵੀਰਵਾਰ ਨੂੰ ਮਨਾਈ ਜਾ ਰਹੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਅੱਜ ਬਾਅਦ ਦੁਪਹਿਰ ਇੱਕ ਟਵੀਟ ਵਿੱਚ ਕਿਹਾ, ‘‘ਹਨੂਮਾਨ ਜੈਅੰਤੀ ਦੌਰਾਨ ਕਾਨੂੰਨੀ ਵਿਵਸਥਾ ਬਣਾਈ ਰੱਖਣ ਲਈ ਪੱਛਮੀ ਬੰਗਾਲ ਵਿੱਚ ਕੇਂਦਰੀ ਹਥਿਆਰਬੰਦ ਬਲ ਤਾਇਨਾਤ ਕੀਤੇ ਗਏ ਹਨ।’’ ਇਸ ਤੋਂ ਪਹਿਲਾਂ, ਪਿਛਲੇ ਹਫ਼ਤੇ ਹੋਈ ਫ਼ਿਰਕੂ ਹਿੰਸਾ ਮਗਰੋਂ ਕੇਂਦਰ ਮੰਤਰਾਲੇ ਨੇ ਸੂਬਿਆਂ ਤੇ ਕੇਂਦਰੀ ਸ਼ਾਸਿਤ ਰਾਜਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਸੀ ਕਿ ਕਾਨੂੰਨੀ ਏਜੰਸੀਆਂ ਚੌਕਸ ਰਹਿਣ ਤੇ ਸਮਝਦਾਰੀ ਤੋਂ ਕੰਮ ਲੈਣ।

ਕੇਂਦਰੀ ਗ੍ਰਹਿ ਮੰਤਰਾਲੇ ਦੇ ਦਫ਼ਤਰ ਵੱਲੋਂ ਜਾਰੀ ਟਵੀਟ ਵਿੱਚ ਕਿਹਾ ਗਿਆ ਹੈ, ‘‘ਗ੍ਰਹਿ ਮੰਤਰਾਲੇ ਨੇ ਹਨੂਮਾਨ ਜੈਅੰਤੀ ਦੀ ਤਿਆਰੀ ਲਈ ਸੂੂਬਿਆਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਹੈ। ਸਰਕਾਰਾਂ ਨੂੰ ਕਾਨੂੰਨੀ ਵਿਵਸਥਾ ਬਣਾਈ ਰੱਖਣ, ਤਿਉਹਾਰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਸਮਾਜ ਵਿੱਚ ਫ਼ਿਰਕੂ ਹਿੰਸਾ ਭੜਕਾਉਣ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ’ਤੇ ਨਿਗਰਾਨੀ ਰੱਖਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।’’

ਜ਼ਿਕਰਯੋਗ ਹੈ ਕਿ ਰਾਮਨੌਮੀ ਸ਼ੋਭਾ ਯਾਤਰਾ ਮੌਕੇ ਪੱਛਮੀ ਬੰਗਾਲ ਦੇ ਹੂਗਲੀ ਤੇ ਹਾਵੜਾ ਜ਼ਿਲ੍ਹਿਆਂ ਵਿੱਚ ਝੜਪਾਂ ਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ ਸਨ। ਇਸ ਦੌਰਾਨ ਹਾਵੜਾ ਵਿੱਚ ਕਈ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ ਸੀ ਅਤੇ ਦੁਕਾਨਾਂ ਦੀ ਵੀ ਭੰਨ-ਤੋੜ ਕੀਤੀ ਗਈ ਸੀ।

ਪੱਛਮੀ ਬੰਗਾਲ ਦੇ ਰਿਸ਼ਰਾ ਵਿੱਚ ਐਤਵਾਰ ਨੂੰ ਹੋਈ ਝੜਪ ਵਿੱਚ ਭਾਜਪਾ ਦੇ ਵਿਧਾਇਕ ਬਿਮਨ ਘੋਸ਼ ਜ਼ਖ਼ਮੀ ਹੋ ਗਿਆ ਸੀ।

ਉਧਰ, ਵਿਸ਼ਵ ਹਿੰਦੂ ਪ੍ਰੀਸ਼ਦ ਨੇ ਐਲਾਨ ਕੀਤਾ ਹੈ ਕਿ ਉਹ ਹਨੂਮਾਨ ਜੈਅੰਤੀ ਮੌਕੇ ਪੱਛਮੀ ਬੰਗਾਲ ਵਿੱਚ 500 ਪ੍ਰੋਗਰਾਮ ਕਰਵਾਏਗੀ। -ਪੀਟੀਆਈ

ਮਮਤਾ ਵੱਲੋਂ ਸ਼ਾਂਤੀ ਬਣਾਈ ਰੱਖਣ ਦੀ ਅਪੀਲ

ਦੀਗਾ (ਪੱਛਮੀ ਬੰਗਾਲ): ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਲੋਕਾਂ ਨੂੰ ਹਨੂਮਾਨ ਜੈਅੰਤੀ ਤਿਉਹਾਰ ਸ਼ਾਂਤੀ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਧਰਮ ਆਪੋ-ਆਪਣੀ ਪਸੰਦ ਹੈ, ਜਦੋਂਕਿ ਤਿਉਹਾਰ ਸਾਰਿਆਂ ਦੇ ਰਲ ਕੇ ਮਨਾਉਣ ਦਾ ਮੌਕਾ ਹੈ। –ਪੀਟੀਆਈ



News Source link

- Advertisement -

More articles

- Advertisement -

Latest article