40.3 C
Patiāla
Sunday, May 5, 2024

ਆਂਧਰਾ ਪ੍ਰਦੇਸ਼: ਕਬਾਇਲੀ ਔਰਤਾਂ ਨਾਲ ਸਮੂਹਿਕ ਜਬਰ-ਜਨਾਹ ਮਾਮਲੇ ’ਚ 21 ਪੁਲੀਸ ਮੁਲਾਜ਼ਮ ਬਰੀ

Must read


ਵਿਸ਼ਾਖਾਪਟਨਮ , 8 ਅਪਰੈਲ

ਆਂਧਰਾ ਪ੍ਰਦੇਸ਼ ਅੱਲੂਰੀ ਸੀਤਾਰਾਮ ਰਾਜੂ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ 16 ਸਾਲ ਪਹਿਲਾਂ ਕੌਂਧ ਕਬੀਲੇ ਦੀਆਂ 11 ਔਰਤਾਂ ਨਾਲ ਕਥਿਤ ਸਮੂਹਿਕ ਜਬਰ-ਜਨਾਹ ਮਾਮਲੇ ’ਚ ਮੁਲਜ਼ਮ 21 ਪੁਲੀਸ ਮੁਲਾਜ਼ਮਾਂ ਨੂੰ ਇੱਕ ਵਿਸ਼ੇਸ਼ ਅਦਾਲਤ ਨੇ ਬਰੀ ਕਰ ਦਿੱਤਾ ਹੈ। ਅਦਾਲਤ ਨੇ ਮੁਲਜ਼ਮਾਂ ਨੂੰ ਮੁੱਖ ਤੌਰ ’ਤੇ ਜਾਂਚ ਅਧਿਕਾਰੀਆਂ ਦੀ ਨਿਰਪੱਖ ਜਾਂਚ ’ਚ ਅਸਫਲਤਾ ਕਾਰਨ ਬਰੀ ਕੀਤਾ ਹੈ।

ਅਗਸਤ 2007 ਵਿੱਚ ਇੱਕ ਵਿਸ਼ੇਸ਼ ਟੀਮ ‘ਗ੍ਰੇਹਾਊਂਡਜ਼’ ਨਾਲ ਸਬੰਧਤ ਪੁਲੀਸ ਮੁਲਾਜ਼ਮਾਂ ਵੱਲੋਂ ਔਰਤਾਂ ਨਾਲ ਕਥਿਤ ਸਮੂਹਿਕ ਜਬਰ-ਜਨਾਹ ਕੀਤਾ ਗਿਆ ਸੀ। ਵੀਰਵਾਰ ਨੂੰ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵੱਲੋਂ ਪੁਲੀਸ ਮੁਲਾਜ਼ਮਾਂ ਨੂੰ ਬਰੀ ਕਰਨ ਨਾਲ ਇਸ ਮਾਮਲੇ ਦੀ ਸੁਣਵਾਈ ਸਮਾਪਤ ਹੋਈ। ਹਾਲਾਂਕਿ ਇਸੇ ਦੌਰਾਨ ਅਦਾਲਤ ਨੇ ਹੁਕਮ ਦਿੱਤਾ ਹੈ ਕਿ ਜਬਰ-ਜਨਾਹ ਪੀੜਤਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਾਹੀਂ ਮੁਆਵਜ਼ੇ ਦਾ ਭੁਗਤਾਨ ਕੀਤਾ ਜਾਵੇ। -ਪੀਟੀਆਈ



News Source link

- Advertisement -

More articles

- Advertisement -

Latest article