36.1 C
Patiāla
Saturday, May 4, 2024

ਖਾਲਸਾ ਜੋੜਨ ਵਾਲੀ ਸ਼ਕਤੀ ਨਾ ਕਿ ਵੰਡੀਆਂ ਪਾਉਣ ਵਾਲੀ: ਤਰਨਜੀਤ ਸਿੰਘ ਸੰਧੂ

Must read


ਵਾਸ਼ਿੰਗਟਨ, 9 ਅਪਰੈਲ

ਭਾਰਤ ਦੇ ਅਮਰੀਕਾ ਵਿੱਚ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਖਾਲਸਾ ਲੋਕਾਂ ਵਿੱਚ ਵੰਡੀਆਂ ਪਾਉਣ ਵਾਲੀ ਨਹੀਂ, ਸਗੋਂ ਉਨ੍ਹਾਂ ਨੂੰ ਜੋੜਨ ਵਾਲੀ ਸ਼ਕਤੀ ਹੈ। ਉਨ੍ਹਾਂ ਦੀ ਇਹ ਟਿੱਪਣੀ ਖਾਲਿਸਤਾਨ ਪੱਖੀ ਸਮਰਥਕਾਂ ਦੇ ਇੱਕ ਛੋਟੇ ਜਿਹੇ ਗਰੁੱਪ ਵੱਲੋਂ ਭਾਰਤੀ ਮਿਸ਼ਨਾਂ ਵਿੱਚ ਕੀਤੀ ਹਿੰਸਾ ਦੀਆਂ ਘਟਨਾਵਾਂ ਤੋਂ ਕੁੱਝ ਦਿਨ ਬਾਅਦ ਆਈ ਹੈ। ਉਹ ਸਿੱਖਸ ਆਫ ਅਮਰੀਕਾ ਵੱਲੋਂ ਉੱਘੀਆਂ ਸਿੱਖ ਸ਼ਖਸੀਅਤਾਂ ਨੂੰ ਵੱਕਾਰੀ ‘ਸਿੱਖ ਹੀਰੋ ਐਵਾਰਡ’ ਦੇਣ ਸਬੰਧੀ ਕਰਵਾਏ ਸਨਮਾਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਸਿੱਖਸ ਆਫ ਅਮਰੀਕਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ ਨੇ ਸ੍ਰੀ ਸੰਧੂ ਦਾ ਸਵਾਗਤ ਕੀਤਾ। ਇਸ ਮੌਕੇ ਉੱਦਮੀ ਦਰਸ਼ਨ ਸਿੰਘ ਧਾਲੀਵਾਲ, ਨਿਊ ਜਰਸੀ ਦੇ ਸਾਬਕਾ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ, ਸਾਬਕਾ ਮੇਅਰ ਰਵੀ ਸਿੰਘ ਭੱਲਾ ਤੇ ਉੱਦਮੀ ਮਨਰਾਜ ਸਿੰਘ ਕਾਹਲੋਂ ਦਾ ‘ਸਿੱਖ ਹੀਰੋ ਐਵਾਰਡ’ ਨਾਲ ਸਨਮਾਨ ਕੀਤਾ ਗਿਆ। ਸ਼ਹੀਦ ਸਿੱਖ ਪੁਲੀਸ ਅਫਸਰ ਸੰਦੀਪ ਧਾਲੀਵਾਲ ਨੂੰ ਵੀ ਮਰਨ ਉਪਰੰਤ ਇਹ ਐਵਾਰਡ ਦਿੱਤਾ ਗਿਆ ਹੈ। -ਪੀਟੀਆਈ





News Source link

- Advertisement -

More articles

- Advertisement -

Latest article