24 C
Patiāla
Friday, May 3, 2024

ਪਹਿਲਾਂ ਸਿਆਸੀ ਆਗੂਆਂ ਦੇ ਘਰਾਂ ’ਚ ਹੁੰਦੀਆਂ ਸਨ ਗਿਰਦਾਵਰੀਆਂ: ਭਗਵੰਤ ਮਾਨ

Must read


ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ

ਫਾਜ਼ਿਲਕਾ/ਅਬੋਹਰ, 13 ਅਪਰੈਲ

ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਕਿਸਾਨਾਂ ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੇ ਦਿਨ 40 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡ ਕੇ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ। ਇੱਥੇ ਮੀਂਹ ਕਾਰਨ ਹੋਏ ਫ਼ਸਲਾਂ ਅਤੇ ਘਰਾਂ ਦੇ ਨੁਕਸਾਨ ਲਈ ਮੁਆਵਜ਼ਾ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ 362 ਪਿੰਡਾਂ ਨੂੰ ਮੁਆਵਜ਼ੇ ਵਜੋਂ ਕੁੱਲ 12.94 ਕਰੋੜ ਰੁਪਏ ਵਿੱਚੋਂ 6 ਕਰੋੜ ਰੁਪਏ ਖੁਦ ਵੰਡੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਰਕਾਰਾਂ ਵੱਲੋਂ ਸਿਰਫ਼ ਫੋਕੇ ਦਾਅਵੇ ਹੀ ਕੀਤੇ ਜਾਂਦੇ ਸਨ ਅਤੇ ਜ਼ਮੀਨੀ ਪੱਧਰ ਉਤੇ ਲੋਕਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਸੀ ਪਰ ਇਸ ਵਾਰ ਵੱਡਾ ਬਦਲਾਅ ਲਿਆਉਂਦਾ ਗਿਆ ਹੈ। ਪਿਛਲੀਆਂ ਸਰਕਾਰਾਂ ਦੌਰਾਨ ਗਿਰਦਾਵਰੀ ਸਿਰਫ ਸਿਆਸੀ ਰਸੂਖਵਾਨ ਲੋਕਾਂ ਦੀ ਮਰਜ਼ੀ ਉਤੇ ਨਿਰਭਰ ਹੁੰਦੀ ਸੀ ਜਿਸ ਕਰਕੇ ਕਿਸੇ ਵੀ ਅਸਲ ਲਾਭਪਾਤਰੀ ਨੂੰ ਮਦਦ ਨਹੀਂ ਮਿਲਦੀ ਸੀ। ਅਜਿਹੀਆਂ ਗਿਰਦਾਵਰੀਆਂ ਖੇਤਾਂ ਵਿਚ ਜਾ ਕੇ ਕਰਨ ਦੀ ਬਜਾਏ ਅਮੀਰ ਲੋਕਾਂ ਦੇ ਘਰਾਂ ਵਿੱਚ ਹੀ ਨੇਪਰੇ ਚਾੜ੍ਹ ਲਈਆਂ ਜਾਂਦੀਆਂ ਸਨ ਪਰ ਇਸ ਵਾਰ ਗਿਰਦਾਵਰੀ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ। 





News Source link

- Advertisement -

More articles

- Advertisement -

Latest article