29.2 C
Patiāla
Friday, May 10, 2024

ਰਿਸ਼ਵਤ ਮਾਮਲਾ: ਘੱਟ ਗਿਣਤੀ ਕਮਿਸ਼ਨ ਦਾ ਸਾਬਕਾ ਮੈਂਬਰ ਤੇ ਪੀਏ ਗ੍ਰਿਫਤਾਰ

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 12 ਅਪਰੈਲ

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਲਾਲ ਹੁਸੈਨ ਅਤੇ ਉਸ ਦੇ ਨਿੱਜੀ ਸਹਾਇਕ ਮੁਹੱਬਤ ਮੇਹਰਬਾਨ ਨੂੰ 10,49,500 ਰੁਪਏ ਦੀ ਕਥਿਤ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਫਰਵਰੀ 2020 ਤੋਂ ਫਰਵਰੀ 2023 ਤੱਕ ਲਾਲ ਹੁਸੈਨ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਰਹੇ ਹਨ। ਵਿਜੀਲੈਂਸ ਬਿਊਰੋ ਅਨੁਸਾਰ ਉਪਰੋਕਤ ਵਿਅਕਤੀਆਂ ਵਿਰੁੱਧ ਇਹ ਕੇਸ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਸੰਦੀਪ ਕੁਮਾਰ, ਵਾਸੀ ਪਿੰਡ ਚਾਨਨ ਵਾਲਾ, ਜ਼ਿਲਾ ਫਜ਼ਿਲਕਾ ਨੇ ਦੋਸ਼ ਲਾਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਉਸ ਦੇ ਭਰਾ, ਭੈਣ, ਸਾਲੇ ਅਤੇ ਦੋਸਤ ਨੂੰ ਵਕਫ਼ ਬੋਰਡ ਵਿੱਚ ਜਾਂ ਡੀਜੀਪੀ ਪੰਜਾਬ ਦੇ ਸਿੱਧੇ ਕੋਟੇ ਤਹਿਤ ਸਿਪਾਹੀ ਵਜੋਂ ਨੌਕਰੀ ਦਿਵਾਉਣ ਬਦਲੇ ਪ੍ਰਤੀ ਵਿਅਕਤੀ 7 ਲੱਖ ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸ ਕੋਲੋਂ ਪਹਿਲਾਂ ਹੀ ਤਿੰਨ ਕਿਸ਼ਤਾਂ ਵਿੱਚ 10,49,500 ਰੁਪਏ ਲੈ ਚੁੱਕੇ ਹਨ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਮੁਲਜ਼ਮ ਮੇਹਰਬਾਨ ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਸਬੂਤ ਵਜੋਂ ਸ਼ਿਕਾਇਤ ਦੇ ਨਾਲ ਬਿਊਰੋ ਨੂੰ ਦੇ ਦਿੱਤਾ ਸੀ। ਬਿਊਰੋ ਨੇ ਦੋਸ਼ਾਂ ਦੀ ਜਾਂਚ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ।





News Source link

- Advertisement -

More articles

- Advertisement -

Latest article