42.7 C
Patiāla
Saturday, May 18, 2024

ਵਾਤਾਵਰਨ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸਾਂਝੇ ਹੰਭਲੇ ਦੀ ਲੋੜ: ਭਾਰਤ

Must read


ਨਵੀਂ ਦਿੱਲੀ, 16 ਅਪਰੈਲ

ਭਾਰਤ ਨੇ ਕਿਹਾ ਕਿ ਵਾਤਾਵਰਨ ਨਾਲ ਸਬੰਧਿਤ ਚੁਣੌਤੀਆਂ ਦੇ ਟਾਕਰੇ ਲਈ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ। ਜਾਪਾਨ ਦੇ ਸਪੋਰੋ ਵਿੱਚ ਜਲਵਾਯੂ, ਊਰਜਾ ਅਤੇ ਵਾਤਾਵਰਨ ਦੇ ਮੁੱਦਿਆਂ ’ਤੇ ਜੀ-7 ਮੰਤਰੀਆਂ ਦੀ ਮੀਟਿੰਗ ਵਿੱਚ ਅੱਜ ਭਾਰਤ ਨੇ ਕਿਹਾ ਕਿ ‘ਮਿਸ਼ਨ ਲਾਈਫ’ ਰਾਹੀਂ ਆਮ ਲੋਕਾਂ ਨੂੰ ਜੋੜ ਕੇ ਜਲਵਾਯੂ ਤਬਦੀਲੀ ਜਿਹੇ ਮੁੱਦਿਆਂ ਦਾ ਹੱਲ ਕੱਢਿਆ ਜਾ ਸਕਦਾ ਹੈ। ਮੀਟਿੰਗ ਦੇ ਪਲੈਨਰੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕੇਂਦਰੀ ਵਾਤਾਵਰਨ ਮੰਤਰੀ ਭੁਪੇਂਦਰ ਯਾਦਵ ਨੇ ਵਾਤਾਵਰਨ ਨਾਲ ਸਬੰਧਿਤ ਚੁਣੌਤੀਆਂ ਦੇ ਟਾਕਰੇ ਲਈ ਵਿਅਕਤੀਗਤ ਅਤੇ ਸਾਂਝੇ ਹੰਭਲੇ ਮਾਰਨ ਦੇ ਭਾਰਤ ਵੱਲੋਂ ਦਿੱਤੇ ਜਾ ਰਹੇ ਜ਼ੋਰ ਨੂੰ ਉਭਾਰਿਆ। ਉਨ੍ਹਾਂ ਕਿਹਾ ਕਿ ਵਿਅਕਤੀਗਤ ਅਤੇ ਸਾਂਝੇ ਯਤਨਾਂ ਨਾਲ ਵਾਤਾਵਰਨ ਅਤੇ ਜਲਵਾਯੂ ਸੰਕਟ ਦੇ ਪ੍ਰਭਾਵਾਂ ਨੂੰ ਘੱਟ ਕਰਨ ਦਾ ਹਾਂ ਪੱਖੀ ਪ੍ਰਭਾਵ ਪੈ ਸਕਦਾ ਹੈ। -ਪੀਟੀਆਈ



News Source link

- Advertisement -

More articles

- Advertisement -

Latest article