35.6 C
Patiāla
Monday, May 6, 2024

ਭਾਜਪਾ ਆਗੂ ਬਲਵਿੰਦਰ ਗਿੱਲ ਦੇ ਗੋਲੀ ਮਾਰੀ

Must read


ਪੱਤਰ ਪ੍ਰੇਰਕ

ਜੰਡਿਆਲਾ ਗੁਰੂ, 16 ਅਪਰੈਲ

ਸਥਾਨਕ ਜੋਤੀਸਰ ਕਲੋਨੀ ਵਿੱਚ ਅੱਜ ਦੇਰ ਸ਼ਾਮ ਪੰਜਾਬ ਭਾਜਪਾ ਐੱਸਸੀ ਮੋਰਚਾ ਦੇ ਜਰਨਲ ਸਕੱਤਰ ਬਲਵਿੰਦਰ ਗਿੱਲ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਦੋ ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਦਿੱਤੀ ਹੈ। ਬਲਵਿੰਦਰ ਗਿੱਲ ਨੂੰ ਇਲਾਜ ਵਾਸਤੇ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਅਤੇ ਪੁਲੀਸ ਫੋਰਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਜਾਂਚ ਕੀਤੀ ਹੈ। ਐੱਸਐੱਸਪੀ ਨੇ ਦੱਸਿਆ ਕਿ ਸ੍ਰੀ ਗਿੱਲ ਸ਼ਾਮ ਨੂੰ ਆਪਣੇ ਘਰ ਵਿੱਚ ਮੌਜੂਦ ਸਨ। ਇਸ ਦੌਰਾਨ ਦੋ ਜਣੇ ਆਏ ਤੇ ਉਨ੍ਹਾਂ ਨੇ ਘਰ ਦੀ ਘੰਟੀ ਵਜਾਈ। ਸ੍ਰੀ ਗਿੱਲ ਵੱਲੋਂ ਦਰਵਾਜ਼ਾ ਖੋਲ੍ਹਣ ਤੇ ਉਨ੍ਹਾਂ ਵੱਲੋਂ ਉਸ ਨੂੰ ਗੋਲੀ ਮਾਰੀ ਗਈ ਜੋ ਉਨ੍ਹਾਂ ਦੇ ਜਬਾੜੇ ਵਿੱਚ ਲੱਗੀ। ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਪ੍ਰਾਈਵੇਟ ਹਸਪਤਾਲ ਵਿੱਚ ਲਿਜਾਇਆ ਗਿਆ ਹੈ।





News Source link

- Advertisement -

More articles

- Advertisement -

Latest article