25.3 C
Patiāla
Sunday, April 28, 2024

ਅੰਗਰੇਜ਼ੀ ਅਧਿਆਪਕਾਂ ਲਈ ਵਿਸ਼ੇਸ਼ ਪ੍ਰੋਗਰਾਮ ਸ਼ੁਰੂ

Must read


ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਅਪਰੈਲ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟਰੇਸ਼ਨ ਵਿੱਚ ਅੰਗਰੇਜ਼ੀ ਅਧਿਆਪਕਾਂ ਲਈ ਇੱਕ ਹੋਰ ਵਿਸ਼ੇਸ਼ ਕੋਰਸ ਸ਼ੁਰੂ ਕੀਤਾ। ਸ੍ਰੀ ਬੈਂਸ ਨੇ ਇਸ ਕਾਰਜ ਵਿੱਚ ਸਹਿਯੋਗ ਦੇਣ ਲਈ ਅਮਰੀਕੀ ਦੂਤਾਵਾਸ ਦਾ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਹੀ ਸ਼ਮੂਲੀਅਤ ਕਰਨ ਵਾਲਿਆਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਵੀ ਪ੍ਰੇਰਿਆ।

ਇਸ ਮੌਕੇ ਡਾ. ਮਨਿੰਦਰ ਸਰਕਾਰੀਆ, ਡਾਇਰੈਕਟਰ, ਐੱਸਸੀਈਆਰਟੀ ਨੇ ਦੇਸ਼ ਦੇ ਵਿਕਾਸ ਵਿੱਚ ਅਧਿਆਪਕ ਦੀ ਅਹਿਮ ਭੂਮਿਕਾ ਬਾਰੇ ਦੱਸਿਆ ਕਿ ਦੋ ਅਮਰੀਕੀ ਟਰੇਨਰ ਅੰਗਰੇਜ਼ੀ ਭਾਸ਼ਾ ਦੇ 40 ਅਧਿਆਪਕਾਂ ਨਾਲ 17 ਤੋਂ 29 ਅਪਰੈਲ ਤੱਕ ਚੱਲਣ ਵਾਲੇ ਵਿਸ਼ੇਸ਼ ਪ੍ਰੋਗਰਾਮ ‘ਟੀਚਿੰਗ ਇੰਗਲਿਸ਼ ਟੂ ਅਡੋਲੋਸੈਂਟਸ’ ਵਿੱਚ ਸਹਿਯੋਗ ਕਰਨਗੇ। ਇਹ ਕੋਰਸ ਇੱਕ ਕੌਮਾਂਤਰੀ ਸਰਟੀਫਿਕੇਟ ਪ੍ਰੋਗਰਾਮ ਦਾ ਦੂਜਾ ਪੜਾਅ ਹੈ, ਜਿਸ ਨੂੰ ਯੂਐੱਸ ਦੇ ਪਬਲਿਕ ਅਫੇਅਰ ਸੈਕਸ਼ਨ, ਨਵੀਂ ਦਿੱਲੀ ਸਥਿਤ ਦੂਤਾਵਾਸ ਵੱਲੋਂ ਫੰਡ ਦਿੱਤਾ ਜਾਂਦਾ ਹੈ ਤੇ ਟੀਈਐੱਸਓਐੱਲ ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ ਲਾਗੂ ਕੀਤਾ ਗਿਆ ਹੈ। ਇਹ ਸੰਸਥਾ ਵਿਸ਼ਵ ਭਰ ਵਿੱਚ ਅੰਗਰੇਜ਼ੀ ਭਾਸ਼ਾ ਦੇ ਅਧਿਆਪਕਾਂ ਦੀ ਸਭ ਤੋਂ ਵੱਡੀ ਸੰਸਥਾ ਹੈ।

ਇਸ ਸਮਾਗਮ ਵਿੱਚ ਅਮਰੀਕੀ ਸਫਾਰਤਖਾਨੇ ਦੀ ਖੇਤਰੀ ਅੰਗਰੇਜ਼ੀ ਭਾਸ਼ਾ ਅਧਿਕਾਰੀ ਰੂਥ ਗੋਡੇ ਨੇ ਉਚੇਚੇ ਤੌਰ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਮਿਸ ਗੋਡੇ ਨੇ ਦੱਸਿਆ ਕਿ ਯੂਐੱਸ ਸਫਾਰਤਖਾਨਾ ਇਨ੍ਹਾਂ ਪ੍ਰਾਜੈਕਟਾਂ ਨੂੰ ਫ਼ੰਡ ਦਿੰਦਾ ਹੈ ਕਿਉਂਕਿ ਅੰਗਰੇਜ਼ੀ ਭਾਸ਼ਾ ਨੌਕਰੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਵਿਦਿਆਰਥੀਆਂ ਲਈ ਅਹਿਮ ਭੂਮਿਕਾ ਨਿਭਾਉਂਦੀ ਹੈ। 





News Source link

- Advertisement -

More articles

- Advertisement -

Latest article