33.1 C
Patiāla
Sunday, April 28, 2024

ਪਾਇਲਟ ਨੂੰ ਰਾਜਸਥਾਨ ਅਸੈਂਬਲੀ ਵਿੱਚ ਚੁੱਕਣੀ ਚਾਹੀਦੀ ਹੈ ਆਵਾਜ਼: ਰੰਧਾਵਾ

Must read


ਜੈਪੁਰ, 19 ਅਪਰੈਲ

ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਾਰਵਾਈ ਦੀ ਮੰਗ ਰਾਜਸਥਾਨ ਅਸੈਂਬਲੀ ਵਿੱਚ ਚੁੱਕਣੀ ਚਾਹੀਦੀ ਹੈ। ਰਾਜਸਥਾਨ ਲਈ ਏਆਈਸੀਸੀ ਇੰਚਾਰਜ ਨੇ ਦੱਸਿਆ ਕਿ ਉਹ ਕਾਂਗਰਸ ਪਾਰਟੀ ਲਈ ਕੰਮ ਕਰਨ ਵਾਲਿਆਂ ਤੇ ਪ੍ਰੇਸ਼ਾਨੀ ਖੜ੍ਹੀ ਕਰਨ ਵਾਲਿਆਂ ਵੱਲ ਗਹੁ ਨਾਲ ਦੇਖ ਰਹੇ ਹਨ।  ਇੱਥੇ ਬਿਰਲਾ ਆਡੀਟੋਰੀਅਮ ਵਿੱਚ ਪਾਰਟੀ ਵਰਕਰਾਂ ਦੀ ਵਰਕਸ਼ਾਪ ਤੋਂ ਪਹਿਲਾਂ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ,‘ਵਿਧਾਨ ਸਭਾ ਤੋਂ ਵੱਡਾ ਕੋਈ ਮੰਚ ਨਹੀਂ ਹੈ ਕਿਉਂਕਿ ਵਿਰੋਧੀ ਧਿਰ ਤੋਂ ਇਲਾਵਾ ਕਾਂਗਰਸ ਦੇ ਵਿਧਾਇਕ ਤੇ ਮੁੱਖ ਮੰਤਰੀ ਮੌਜੂਦ ਹੁੰਦੇ ਹਨ। ਪਾਇਲਟ ਨੂੰ ਵਿਧਾਨ ਸਭਾ ਵਿੱਚ ਆਪਣੇ ਨੁਕਤੇ ਉਠਾਉਣੇ ਚਾਹੀਦੇ ਸਨ ਕਿ ਸਰਕਾਰ ਨੇ ਹੁਣ ਤੱਕ ਕੀ ਕੀਤਾ ਹੈ। ਮੁੱਖ ਮੰਤਰੀ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਸੀ।’ 

ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਪਾਇਲਟ ਨੇ ਸਾਬਕਾ ਵਸੁੰਧਰਾ ਰਾਜੇ ਦੀ ਸਰਕਾਰ ਦੌਰਾਨ ਹੋਏ ਕਥਿਤ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਨੂੰ ਗਹਿਲੋਤ ਸਰਕਾਰ ਵੱਲੋਂ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਜੋਂ ਜੈਪੁਰ ਵਿੱਚ ਭੁੱਖ ਹੜਤਾਲ ਕੀਤੀ ਸੀ। ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਆਪਣੇ ਸਟੈਂਡ ’ਤੇ ਮੁੜ ਵਿਚਾਰ ਕਰਨ ਲਈ ਆਖਿਆ ਸੀ ਅਤੇ ਉਨ੍ਹਾਂ ਦੇ ਇਸ ਕਦਮ ਨੂੰ ਪਾਰਟੀ ਵਿਰੋਧੀ ਗਰਦਾਨਿਆ ਸੀ। ਪਾਇਲਟ ਨੇ ਸੋਮਵਾਰ ਨੂੰ ਮੰਗ ਮੁੜ ਦੁਹਰਾਉਂਦਿਆਂ ਕਿਹਾ ਸੀ ਕਿ ਹਫ਼ਤਾ ਲੰਘਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। -ਪੀਟੀਆਈ



News Source link

- Advertisement -

More articles

- Advertisement -

Latest article