30 C
Patiāla
Monday, April 29, 2024

ਟੀ-20 ਦਰਜਾਬੰਦੀ: ਸੂਰਿਆਕੁਮਾਰ ਯਾਦਵ ਸਿਖਰ ’ਤੇ ਬਰਕਰਾਰ

Must read


ਦੁਬਈ: ਭਾਰਤੀ ਬੱਲੇਬਾਜ਼ ਸੂਰਿਆਕੁਮਾਰ ਯਾਦਵ ਆਈਸੀਸੀ ਦੀ ਟੀ-20 ਦਰਜਾਬੰਦੀ ਵਿੱਚ ਸਿਖਰ ’ਤੇ ਬਰਕਰਾਰ ਹੈ। ਪਿਛਲੇ ਕੁਝ ਸਮੇਂ ਤੋਂ ਖ਼ਰਾਬ ਲੈਅ ਨਾਲ ਜੂਝ ਰਹੇ ਸੂਰਿਆਕੁਮਾਰ ਦੇ 906 ਅੰਕ ਹਨ। 798 ਅੰਕਾਂ ਨਾਲ ਪਾਕਿਸਤਾਨ ਦਾ ਮੁਹੰਮਦ ਰਿਜ਼ਵਾਨ ਦੂਜੇ ਸਥਾਨ ’ਤੇ ਪਹੁੰਚ ਗਿਆ ਹੈ। ਸੂਰਿਆਕੁਮਾਰ ਸਿਖਰਲੇ 10 ਬੱਲੇਬਾਜ਼ਾਂ ਵਿੱਚ ਇਕਲੌਤਾ ਭਾਰਤੀ ਹੈ। ਸਾਬਕਾ ਕਪਤਾਨ ਵਿਰਾਟ ਕੋਹਲੀ ਬੱਲੇਬਾਜ਼ਾਂ ਦੀ ਸੂਚੀ ਵਿੱਚ 15ਵੇਂ ਸਥਾਨ ’ਤੇ ਹੈ। ਉਸ ਨੇ ਵੀ ਆਪਣੀ ਪਿਛਲੀ ਰੈਂਕਿੰਗ ਬਰਕਰਾਰ ਰੱਖੀ ਹੈ। ਗੇਂਦਬਾਜ਼ਾਂ ’ਚ ਖੱਬੇ ਹੱਥ ਦਾ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ 14ਵੇਂ ਸਥਾਨ ’ਤੇ ਆ ਗਿਆ ਹੈ ਜਦਕਿ ਤਜਰਬੇਕਾਰ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਇਕ ਸਥਾਨ ਹੇਠਾਂ 19ਵੇਂ ਸਥਾਨ ’ਤੇ ਪਹੁੰਚ ਗਿਆ ਹੈ। ਹਰਫਨਮੌਲਾ ਖਿਡਾਰੀਆਂ ਦੀ ਸੂਚੀ ਵਿੱਚ ਹਾਰਦਿਕ ਪੰਡਿਆ ਬੰਗਲਾਦੇਸ਼ ਦੇ ਸ਼ਾਕਿਬ ਅਲ ਹਸਨ ਤੋਂ ਬਾਅਦ ਦੂਜੇ ਸਥਾਨ ’ਤੇ ਹੈ। -ਪੀਟੀਆਈ





News Source link

- Advertisement -

More articles

- Advertisement -

Latest article