35.8 C
Patiāla
Saturday, May 18, 2024

ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਅਜੋਕੇ ਸਮੇਂ ਦੀ ਪ੍ਰਸੰਗਕਿਤਾ ਵਿੱਚ ਸਮਝਣ ਦੀ ਲੋੜ

Must read


ਟ੍ਰਿਬਿਊਨ ਨਿਊਜ਼ ਸਰਵਿਸ

ਕੈਲਗਰੀ: ‘‘ਸ਼ਹੀਦ ਭਗਤ ਸਿੰਘ ਨੂੰ ਹੁਣ ਤੱਕ ਆਮ ਤੌਰ ’ਤੇ ਇੱਕ ਗਰਮਖਿਆਲੀ ਅਜ਼ਾਦੀ ਘੁਲਾਟੀਏ ਦੇ ਤੌਰ ’ਤੇ ਹੀ ਦੇਖਿਆ ਗਿਆ ਹੈ, ਜਿਸ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਆਪਣੇ ਐਕਸ਼ਨਾਂ ਕਾਰਨ ਫਾਂਸੀ ਦਾ ਰੱਸਾ ਚੁੰਮ ਕੇ ਸ਼ਹੀਦੀ ਪ੍ਰਾਪਤ ਕੀਤੀ। ਪਰ ਹੁਣ ਸ਼ਹੀਦ ਭਗਤ ਸਿੰਘ ਨੂੰ ਉਸ ਦੀ ਵਿਚਾਰਧਾਰਾ ਦੇ ਆਧਾਰ ’ਤੇ ਅਜੋਕੇ ਸਮੇਂ ਦੀ ਪ੍ਰਸੰਗਕਿਤਾ ਵਿੱਚ ਦੇਖਣਾ ਚਾਹੀਦਾ ਹੈ।’’ ਇਹ ਵਿਚਾਰ ਕੈਲਗਰੀ ਵਿੱਚ ਕਰਵਾਏ ਸੈਮੀਨਾਰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ, ਦਿੱਲੀ ਦੇ ਸਾਬਕਾ ਪ੍ਰੋਫੈਸਰ ਚਮਨ ਲਾਲ ਨੇ ਪ੍ਰਗਟਾਏ।

ਪਿਛਲੇ ਦਿਨੀਂ ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ ਅਤੇ ਸਿੱਖ ਵਿਰਸਾ ਇੰਟਰਨੈਸ਼ਨਲ ਵੱਲੋਂ ਇੰਡੀਅਨ ਐਕਸ ਸਰਵਿਸਮੈਨ ਇਮੀਗਰੈਂਟ ਐਸੋਸੀਏਸ਼ਨ ਦੇ ਹਾਲ ਵਿੱਚ ‘ਸ਼ਹੀਦ ਭਗਤ ਸਿੰਘ ਤੇ ਆਜ਼ਾਦੀ ਘੁਲਾਟੀਆਂ ਦੀ ਵਿਚਾਰਧਾਰਾ ਦੀ ਅਜੋਕੇ ਸਮੇਂ ਵਿੱਚ ਪ੍ਰਸੰਗਕਿਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਭਾਰਤ ਤੋਂ ਆਏ ਉੱਘੇ ਵਿਦਵਾਨ ਤੇ 60 ਤੋਂ ਵੱਧ ਕਿਤਾਬਾਂ ਦੇ ਲੇਖਕ ਡਾ. ਚਮਨ ਲਾਲ ਮੁੱਖ ਮਹਿਮਾਨ ਸਨ। ਉਨ੍ਹਾਂ ਆਪਣੇ ਇੱਕ ਘੰਟੇ ਦੇ ਲੈਕਚਰ ਵਿੱਚ ਸਰੋਤਿਆਂ ਨੂੰ ਸ਼ਹੀਦ ਭਗਤ ਸਿੰਘ ਦੀਆਂ ਲਿਖਤਾਂ ’ਤੇ ਆਧਾਰਿਤ ਇੱਕ ਨਵੇਂ ਭਗਤ ਸਿੰਘ ਦੇ ਦਰਸ਼ਨ ਕਰਵਾਏ, ਜਿਸ ਨੇ ਆਪਣੀ ਛੋਟੀ ਜਿਹੀ ਜ਼ਿੰਦਗੀ ਵਿੱਚ ਨਾ ਸਿਰਫ਼ ਸੈਂਕੜੇ ਕਿਤਾਬਾਂ ਪੜ੍ਹੀਆਂ, ਸਗੋਂ ਸੈਂਕੜੇ ਲਿਖਤਾਂ ਲਿਖੀਆਂ। ਉਨ੍ਹਾਂ ਕੈਨੇਡਾ, ਅਮਰੀਕਾ, ਇੰਗਲੈਂਡ, ਭਾਰਤ ਤੇ ਹੋਰ ਅਨੇਕਾਂ ਦੇਸ਼ਾਂ ਵਿੱਚ ਉਨ੍ਹਾਂ ਸਮਿਆਂ ਦੀਆਂ ਅਖ਼ਬਾਰਾਂ ਵਿੱਚ ਭਗਤ ਸਿੰਘ ਤੇ ਸਾਥੀਆਂ ਬਾਰੇ ਪ੍ਰਮੁੱਖਤਾ ਨਾਲ ਛਪੀਆਂ ਲਿਖਤਾਂ ਦਾ ਜ਼ਿਕਰ ਕੀਤਾ। ਇੱਥੇ ਵਰਨਣਯੋਗ ਹੈ ਕਿ ਡਾ. ਚਮਨ ਲਾਲ, ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਹਿੰਦੀ ਦੇ ਪ੍ਰੋਫੈਸਰ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਵਿੱਚ ਭਾਸ਼ਾ ਵਿਭਾਗ ਦੇ ਡੀਨ, ਸੈਂਟਰਲ ਯੂਨੀਵਰਸਿਟੀ ਬਠਿੰਡਾ ਵਿੱਚ ਪੰਜਾਬੀ ਲਿਟਰੇਚਰ ਦੇ ਪ੍ਰੋਫੈਸਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਹਿੰਦੀ ਦੇ ਪ੍ਰੋਫੈਸਰ ਰਹੇ ਹਨ। ਉਨ੍ਹਾਂ ਸ਼ਹੀਦ ਭਗਤ ਸਿੰਘ ਦੀਆਂ ਲਿਖਤਾਂ ਬਾਰੇ ਲੰਬਾ ਸਮਾਂ ਰਿਸਰਚ ਕਰਕੇ ਅਨੇਕਾਂ ਕਿਤਾਬਾਂ ਲਿਖੀਆਂ ਹਨ।

ਸਿੱਖ ਵਿਰਸਾ ਦੇ ਸੰਪਾਦਕ ਹਰਚਰਨ ਸਿੰਘ ਪਰਹਾਰ ਨੇ ਆਏ ਹੋਏ ਮਹਿਮਾਨਾਂ ਤੇ ਦਰਸ਼ਕਾਂ ਨੂੰ ਜੀ ਆਇਆਂ ਆਖਿਆ ਅਤੇ ਡਾ. ਚਮਨ ਲਾਲ ਬਾਰੇ ਜਾਣਕਾਰੀ ਸਰੋਤਿਆਂ ਨਾਲ ਸਾਂਝੀ ਕੀਤੀ। ਸਟੇਜ ਸਕੱਤਰ ਦੀਆਂ ਸੇਵਾਵਾਂ ਕਮਲਪ੍ਰੀਤ ਪੰਧੇਰ ਨੇ ਨਿਭਾਈਆਂ। ਇਸ ਮੌਕੇ ’ਤੇ ਯੰਗਸਤਾਨ ਕੈਲਗਰੀ ਦੇ ਬੱਚਿਆਂ ਪ੍ਰਭਰੂਪ ਸਿੰਘ ਮਾਂਗਟ ਅਤੇ ਸਲੋਨੀ ਗੌਤਮ ਨੇ ਖੂਬਸੂਰਤ ਅੰਦਾਜ਼ ਵਿੱਚ ਗੀਤ ਪੇਸ਼ ਕੀਤੇ। ਇਨ੍ਹਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਤੂਰ ਤੇ ਕੁਲਦੀਪ ਸਿੰਘ ਨੇ ਗੀਤ ਪੇਸ਼ ਕੀਤੇ। ਅਖੀਰ ਵਿੱਚ ਇੰਡੀਅਨ ਐਕਸ ਸਰਵਿਸਮੈਨ ਇਮੀਗਰੈਂਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਬਲਕਾਰ ਸਿੰਘ ਸੰਧੂ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ’ਤੇ ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ ਅਤੇ ਸਿੱਖ ਵਿਰਸਾ ਇੰਟਰਨੈਸ਼ਨਲ ਦੇ ਨੁਮਾਇੰਦਿਆਂ ਵੱਲੋਂ ਡਾ. ਚਮਨ ਲਾਲ ਨੂੰ ਕਿਤਾਬਾਂ ਦਾ ਸੈੱਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ।



News Source link
#ਸ਼ਹਦ #ਭਗਤ #ਸਘ #ਦ #ਵਚਰਧਰ #ਨ #ਅਜਕ #ਸਮ #ਦ #ਪਰਸਗਕਤ #ਵਚ #ਸਮਝਣ #ਦ #ਲੜ

- Advertisement -

More articles

- Advertisement -

Latest article