41.8 C
Patiāla
Monday, May 6, 2024

ਹੁਸ਼ਿਆਰਪੁਰ: ਦਿੱਲੀ ਤੋਂ ਕਟੜਾ ਜਾ ਰਹੀ ਨਿੱਜੀ ਬੱਸ ਦਰੱਖਤ ਨਾਲ ਟਕਰਾਈ, 13 ਜ਼ਖ਼ਮੀ

Must read


ਹੁਸ਼ਿਆਰਪੁਰ, 22 ਅਪਰੈਲ

ਅੱਜ ਜਲੰਧਰ-ਪਠਾਨਕੋਟ ਮਾਰਗ ’ਤੇ ਨਿੱਜੀ ਬੱਸ ਦੇ ਦਰੱਖਤ ਨਾਲ ਟਕਰਾਣ ਕਾਰਨ 13 ਯਾਤਰੀ ਜ਼ਖ਼ਮੀ ਹੋ ਗਏ। ਬੱਸ ਦਿੱਲੀ ਤੋਂ ਜੰਮੂ-ਕਸ਼ਮੀਰ ਦੇ ਕਟੜਾ ਜਾ ਰਹੀ ਸੀ ਅਤੇ ਇਸ ਵਿੱਚ 50 ਦੇ ਕਰੀਬ ਸਵਾਰੀਆਂ ਸਨ। ਬੱਸ ਜਦੋਂ ਪਿੰਡ ਆਇਮਾ ਮਾਂਗਟ ਨੇੜੇ ਪੁੱਜੀ ਤਾਂ ਡਰਾਈਵਰ ਦਾ ਵਾਹਨ ’ਤੇ ਕਾਬੂ ਨਾ ਹੋਣ ਕਾਰਨ ਬੱਸ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ। ਪੁਲੀਸ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਮੁਕੇਰੀਆਂ ਅਤੇ ਦਸੂਹਾ ਦੇ ਸਿਵਲ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਜ਼ਖਮੀ ਯਾਤਰੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।





News Source link

- Advertisement -

More articles

- Advertisement -

Latest article