27 C
Patiāla
Thursday, May 9, 2024

ਅੰਮ੍ਰਿਤਸਰ: ਸਰਹੱਦੀ ਪਿੰਡ ਦਾਉਕੇ ਦੇ ਖੇਤ ’ਚੋਂ 5 ਤੇ ਬੱਚੀਪਿੰਡ ਵਿਚੋਂ 2 ਕਿਲੋ ਹੈਰੋਇਨ ਤੇ ਡਰੋਨ ਬਰਾਮਦ

Must read


ਦਿਲਬਾਗ ਸਿੰਘ ਗਿੱਲ

ਅਟਾਰੀ, 22 ਅਪਰੈਲ

ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਜਵਾਨਾਂ ਵੱਲੋਂ ਅੰਮ੍ਰਿਤਸਰ ਸੈਕਟਰ ਦੀ ਸਰਹੱਦੀ ਚੌਕੀ ਦਾਉਕੇ ਨੇੜਿਓਂ ਅੱਜ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਜਵਾਨਾਂ ਵੱਲੋਂ ਅੱਜ ਕੰਡਿਆਲੀ ਤਾਰ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ ਤਾਂ ਕਣਕ ਦੇ ਖੇਤ ਵਿੱਚੋਂ ਪੀਲੇ ਰੰਗ ਦਾ ਬੈੱਗ ਮਿਲਿਆ, ਜਿਸ ਦੀ ਜਾਂਚ ਕਰਨ ਉਪਰੰਤ ਉਸ ਵਿੱਚੋਂ ਪੰਜ ਪੈਕਟ ਮਿਲੇ ਜਿਨ੍ਹਾਂ ਉਪਰ ਪੀਲੀ ਟੇਪ ਲਪੇਟੀ ਹੋਈ ਸੀ। ਇਨ੍ਹਾਂ ਪੈਕਟਾਂ ਦੀ ਜਾਂਚ ਕਰਨ ਉਪਰੰਤ ਪੰਜ ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਬਲ ਵੱਲੋਂ ਹੈਰੋਇਨ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸੰਭਾਵਨਾ ਹੈ ਕਿ ਇਹ ਹੈਰੋਇਨ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਹੈ।

ਇਸੇ ਤਰ੍ਹਾਂ ਥਾਣਾ ਲੋਪੋਕੇ ਅਧੀਨ ਆਉਂਦੇ ਸਰਹੱਦੀ ਪਿੰਡ ਬੱਚੀਵਿੰਡ ਵਿਖੇ ਪੁਲੀਸ ਪਾਰਟੀ ਨੇ ਕਣਕ ਦੇ ਖੇਤ ਵਿੱਚ ਡਿੱਗਾ ਪਾਕਿਸਤਾਨੀ ਡਰੋਨ ਤੇ ਦੋ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਡੀਐੱਸਪੀ ਅਟਾਰੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿਸਾਨ ਸੰਤੋਖ ਸਿੰਘ ਵਾਸੀ ਪਿੰਡ ਬੱਚੀਵਿੰਡ ਆਪਣੇ ਖੇਤਾਂ ਵਿੱਚ ਕਣਕ ਵੱਢ ਰਿਹਾ ਸੀ ਤਾਂ ਉਸ ਦਾ ਧਿਆਨ ਡਰੋਨ ’ਤੇ ਪਿਆ ਤਾਂ ਉਸ ਨੇ ਤੁਰੰਤ ਥਾਣਾ ਲੋਪੋਕੇ ਨੂੰ ਸੂਚਨਾ ਦਿੱਤੀ ਕਿ ਕਣਕ ਦੀ ਕਟਾਈ ਦੌਰਾਨ ਉਸਦੇ ਖੇਤ ਵਿੱਚ ਡਰੋਨ ਤੇ ਹੈਰੋਇਨ ਮਿਲੀ ਹੈ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਪਹੁੰਚ ਕੇ ਥਾਣਾ ਲੋਪੋਕੇ ਦੇ ਮੁਖੀ ਕਰਮਪਾਲ ਸਿੰਘ ਤੇ ਪੁਲੀਸ ਪਾਰਟੀ ਵੱਲੋਂ ਸੰਤੋਖ ਸਿੰਘ ਦੇ ਖੇਤ ਵਿੱਚ ਡਿੱਗਾ ਡਰੋਨ ਤੇ ਦੋ ਕਿਲੋ ਹੈਰੋਇਨ ਬਰਾਮਦ ਕੀਤੀ ਅਤੇ ਸੀਮਾ ਸੁਰੱਖਿਆ ਬਲ ਨੂੰ ਸੂਚਨਾ ਦਿੱਤੀ ਗਈ। ਡੀਐੱਸਪੀ ਨੇ ਲੋਕਾਂ ਨੂੰ ਕਿਹਾ ਕਿ ਜਦੋਂ ਵੀ ਕੋਈ ਅਜਿਹੀ ਵਸਤੂ ਮਿਲਦੀ ਹੈ ਤਾਂ ਉਸ ਸਬੰਧੀ ਤੁਰੰਤ ਬੀਐੱਸਐੱਫ ਅਤੇ ਪੁਲੀਸ ਨੂੰ ਸੂਚਨਾ ਦਿੱਤੀ ਜਾਵੇ ਤੇ ਲੋਕ ਵੱਧ ਤੋਂ ਵੱਧ ਸਹਿਯੋਗ ਦੇਣ। ਥਾਣਾ ਲੋਪੋਕੇ ਵਿਖੇ ਇਸ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।





News Source link

- Advertisement -

More articles

- Advertisement -

Latest article