28 C
Patiāla
Saturday, May 4, 2024

ਇਸ ਮਹੀਨੇ ਦੇ ਅਖੀਰ ਤੱਕ ਆਬਾਦੀ ਦੇ ਮਾਮਲੇ ’ਚ ਚੀਨ ਨੂੰ ਪਿੱਛੇ ਛੱਡ ਸਕਦਾ ਹੈ ਭਾਰਤ

Must read


ਸੰਯੁਕਤ ਰਾਸ਼ਟਰ, 25 ਅਪਰੈਲ

ਭਾਰਤ ਦੇ ਇਸ ਮਹੀਨੇ ਦੇ ਅਖੀਰ ਤੱਕ ਦੁਨੀਆਂ ਦੇ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ ਦੇ ਰੂਪ ਵਿੱਚ ਚੀਨ ਨੂੰ ਪਿੱਛੇ ਛੱਡਣ ਦਾ ਅਨੁਮਾਨ ਹੈ। ਸੰਯੁਕਤ ਰਾਸ਼ਟਰ ਮੁਤਾਬਕ, ਭਾਰਤ ਦੀ ਆਬਾਦੀ 1.425 ਅਰਬ ਪਹੁੰਚਣ ਦੀ ਸੰਭਾਵਨਾ ਹੈ। ਸੰਯੁਕਤ ਰਾਸ਼ਟਰ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਭਾਰਤ ਦੀ ਆਬਾਦੀ ਦੇ 2064 ਤੋਂ ਬਾਅਦ ਸਥਿਰ ਹੋਣ ਦਾ ਅਨੁਮਾਨ ਹੈ ਅਤੇ ਸਦੀ ਦੇ ਅਖੀਰ ਤੱਕ ਇਹ ਕਰੀਬ 1.5 ਅਰਬ ਹੋਵੇਗੀ। ਸੰਯੁਕਤ ਰਾਸ਼ਟਰ ਦੇ ਆਰਥਿਕ ਤੇ ਸਮਾਜਿਕ ਮਾਮਲਿਆਂ ਦੇ ਵਿਭਾਗ ਦੇ ਆਬਾਦੀ ਮੰਡਲ ਦੇ ਨਿਰਦੇਸ਼ਕ ਜੋਹਨ ਵਿਲਮਥ ਨੇ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ, ‘‘ਭਾਰਤ ਦੇ ਅਪਰੈਲ 2023 ਦੌਰਾਨ ਦੁਨੀਆਂ ਦੀ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ ਦੇ ਰੂਪ ਵਿੱਚ ਚੀਨ ਨੂੰ ਪਿੱਛੇ ਛੱਡਣ ਦਾ ਅਨੁਮਾਨ ਹੈ। ਚੀਨ ਦੀ ਆਬਾਦੀ 2022 ਵਿੱਚ ਸਿਖਰ ’ਤੇ 1.4 ਅਰਬ ’ਤੇ ਪਹੁੰਚ ਗਈ ਸੀ ਅਤੇ ਇਸ ਤੋਂ ਬਾਅਦ ਉਸ ਵਿੱਚ ਨਿਘਾਰ ਆਉਣਾ ਸ਼ੁਰੂ ਹੋਇਆ।’’ -ਪੀਟੀਆਈ





News Source link

- Advertisement -

More articles

- Advertisement -

Latest article