37.4 C
Patiāla
Wednesday, May 15, 2024

ਜਿਨਸੀ ਸ਼ੋਸ਼ਣ ਮਾਮਲਾ: ਬ੍ਰਿਜ ਭੂਸ਼ਣ ਖਿਲਾਫ਼ ਦੋ ਐੱਫਆਈਆਰਜ਼ ਦਰਜ

Must read


ਨਵੀਂ ਦਿੱਲੀ, 28 ਅਪਰੈਲ

ਦਿੱਲੀ ਪੁਲੀਸ ਨੇ ਸੱਤ ਮਹਿਲਾ ਪਹਿਲਵਾਨਾਂ ਜਿਨ੍ਹਾਂ ਵਿੱਚ ਇਕ ਨਾਬਾਲਗ ਵੀ ਸ਼ਾਮਲ ਹੈ, ਵੱਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਮਗਰੋਂ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਦੋ ਐੱਫਆਈਆਰਜ਼ ਦਰਜ ਕੀਤੀਆਂ ਹਨ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਦੋਵੇਂ ਐੱਫਆਈਆਰਜ਼ ਕਨਾਟ ਪਲੇਸ ਪੁਲੀਸ ਥਾਣੇ ਵਿੱਚ ਦਰਜ ਕੀਤੀਆਂ ਗਈਆਂ ਹਨ। ਪਹਿਲੀ ਐੱਫਆਈਆਰ ਪੋਕਸੋ (ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਬਾਰੇ) ਐਕਟ ਤਹਿਤ ਦਰਜ ਕੀਤੀ ਗਈ ਹੈ, ਜਿਸ ਵਿੱਚ ਔਰਤ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਨਾਲ ਸਬੰਧਤ ਆਈਪੀਸੀ ਦੀਆਂ ਕੁਝ ਧਾਰਾਵਾਂ ਵੀ ਸ਼ਾਮਲ ਹਨ। ਦੂਜੀ ਐੱਫਆਈਆਰ ਬਾਲਗ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ਾਂ ਦੀ ਵਿਸਥਾਰ ’ਚ ਜਾਂਚ ਨਾਲ ਸਬੰਧਤ ਹੈ। ਅਧਿਕਾਰੀ ਨੇ ਕਿਹਾ ਕਿ ਦੋਹਾਂ ਐਫਆਈਆਰਜ਼ ਦੀ ਜਾਂਚ ਸਹੀ ਮਾਅਨਿਆਂ ਵਿੱਚ ਕੀਤੀ ਜਾ ਰਹੀ ਹੈ। -ਪੀਟੀਆਈ



News Source link

- Advertisement -

More articles

- Advertisement -

Latest article