30.2 C
Patiāla
Friday, May 10, 2024

ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਦਾ ਅਪਮਾਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

Must read


ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 28 ਅਪਰੈਲ

ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਨ ਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ  ਪ੍ਰਤਾਪ ਸਿੰਘ ਨੇ ਪੁਲੀਸ ਕਮਿਸ਼ਨਰ ਨੂੰ ਪੱਤਰ ਭੇਜ ਕੇ ਦੋ ਇੰਸਟਾਗਰਾਮ ਖਾਤਾਧਾਰਕਾਂ  ਖ਼ਿਲਾਫ਼ ਕੇਸ ਦਰਜ ਕਰਨ ਦੀ ਅਪੀਲ ਕੀਤੀ ਹੈ। 

ਸ਼੍ਰੋਮਣੀ ਕਮੇਟੀ ਨੇ ਸ਼ਿਕਾਇਤ ਕੀਤੀ ਹੈ ਕਿ ਇੰਸਟਾਗਰਾਮ ’ਤੇ ਕੁਝ ਵਿਅਕਤੀਆਂ ਵੱਲੋਂ ਸਿੱਕਇਜ਼ਮ (Sickkism) ਅਤੇ ਗੇਬਿੰਦ (Gaybind) ਨਾਂ ਦੇ ਦੋ ਅਕਾਊਂਟ ਚਲਾਏ ਜਾ ਰਹੇ ਹਨ, ਜਿਨ੍ਹਾਂ ਉੱਪਰ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਗ਼ਲਤ ਤਰੀਕੇ ਨਾਲ ਪੇਸ਼ ਕਰਦਿਆਂ ਭੱਦੀ ਸ਼ਬਦਵਾਲੀ ਵਰਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ  ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਜਾਣਬੁੱਝ ਕੇ ਕੀਤੀਆਂ ਜਾ ਰਹੀਆਂ ਅਜਿਹੀਆਂ ਹਰਕਤਾਂ ਨਾਲ ਸਮਾਜਿਕ ਅਤੇ ਫਿਰਕੂ ਤਣਾਅ ਵਧਣ ਅਤੇ ਅਮਨ ਸ਼ਾਂਤੀ ਭੰਗ ਹੋਣ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਉਕਤ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕੇਸ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਦੋਵੇਂ ਖਾਤੇ ਤੁਰੰਤ ਬੰਦ ਕਰਵਾਏ ਜਾਣ। 

ਧਾਮੀ ਵੱਲੋਂ ਸ਼ਹੂਰ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਨਿਖੇਧੀ 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦਾਸਪੁਰ ਜ਼ਿਲ੍ਹੇ ਪਿੰਡ ਸ਼ਹੂਰ ਕਲਾਂ ’ਚ ਗੁਰਬਾਣੀ ਦੇ ਗੁਟਕੇ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਅਜਿਹਾ ਕਰਨ ਵਾਲਿਆਂ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਹੋਣਾ ਜ਼ਰੂਰੀ ਹੈ।





News Source link

- Advertisement -

More articles

- Advertisement -

Latest article