36.3 C
Patiāla
Tuesday, May 7, 2024

ਲੁਧਿਆਣਾ ਦੇ ਗਿਆਸਪੁਰਾ ਇਲਾਕੇ ’ਚ ਗੈਸ ਲੀਕ ਕਾਰਨ 11 ਮੌਤਾਂ, 4 ਜ਼ੇਰੇ ਇਲਾਜ

Must read


ਗਗਨਦੀਪ ਅਰੋੜਾ

ਲੁਧਿਆਣਾ, 30 ਅਪਰੈਲ

ਸਨਅਤੀ ਸ਼ਹਿਰ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਅੱਜ ਤੜਕੇ ਗੈਸ ਲੀਕ ਹੋਣ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਚਾਰ ਤੋਂ ਵੱਧ ਲੋਕ ਬੇਹੋਸ਼ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਗੈਸ ਲੀਕ ਹੋਣ ਦੀ ਸੂਚਨਾ ਮਿਲਦੇ ਹੀ ਪੁਲੀਸ ਤੇ ਐੱਨਡੀਆਰਐੱਫ਼ ਦੀਆਂ ਟੀਮਾਂ ਮੌਕੇ ’ਤੇ ਪੁੱਜ ਗਈਆਂ ਜਿਨ੍ਹਾਂ ਨੇ ਫੈਕਟਰੀ ਵਿੱਚ ਲੀਕ ਹੋ ਰਹੀ ਗੈਸ ਰੋਕਣ ਦੀ ਕੋਸ਼ਿਸ਼ ਕੀਤੀ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਪੁਲੀਸ ਤੇ ਐੱਨਡੀਆਰਐੱਫ਼ ਦੀਆਂ ਟੀਮਾਂ ਨੇ ਆਸ-ਪਾਸ ਦੇ ਰਿਹਾਇਸ਼ੀ ਇਲਾਕੇ ਵਿੱਚ ਰਹਿੰਦੇ ਲੋਕਾਂ ਨੂੰ ਹੋਰਨਾਂ ਇਲਾਕਿਆਂ ਵਿੱਚ ਭੇਜ ਦਿੱਤਾ ਅਤੇ ਸਾਰਾ ਇਲਾਕਾ ਖਾਲੀ ਕਰਵਾ ਲਿਆ। ਮੌਕੇ ’ਤੇ ਪੁੱਜੇ ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇੱਥੇ ਇੱਕ ਦੁਕਾਨ ਸੀ, ਜਿੱਥੇ ਗੈਸ ਲੀਕ ਹੋਣ ਦੀ ਗੱਲ ਕਹੀ ਜਾ ਰਹੀ ਹੈ। ਉਸ ਥਾਂ ਤੋਂ ਨਿਕਲ ਰਹੀ ਗੈਸ ਕਾਰਨ ਹੀ ਲੋਕ ਬੇਹੋਸ਼ ਹੋ ਰਹੇ ਹਨ। ਹਾਲੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਹਲਕਾ ਵਿਧਾਇਕ ਰਾਜਿੰਦਰ ਕੌਰ ਛੀਨਾ ਤੇ ਵਿਧਾਇਕ ਗੁਰਪ੍ਰੀਤ ਗੋਗੀ ਵੀ ਪੁੱਜੇ ਜਿਨ੍ਹਾਂ ਨੇ ਪ੍ਰਸ਼ਾਸਨ ਦੀਆਂ ਹੋਰਨਾਂ ਟੀਮਾਂ ਨੂੰ ਮੌਕੇ ’ਤੇ ਸੱਦਿਆ।

ਕਿਹਾ ਜਾ ਰਿਹਾ ਹੈ ਕਿ ਇੱਕ ਮੈਨਹੋਲ ਵਿੱਚੋਂ ਗੈਸ ਨਿਕਲੀ ਹੋਈ ਸੀ। ਇੱਥੇ ਸੀਵਰੇਜ ਦਾ ਢੱਕਣ ਵੀ ਟੁੱਟਿਆ ਹੋਇਆ ਹੈ। ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੋ ਸਕਦਾ ਹੈ ਕਿ ਕਿਸੇ ਨੇ ਸੀਵਰੇਜ ਵਿੱਚ ਕੋਈ ਕੈਮੀਕਲ ਵਾਲਾ ਪਾਣੀ ਪਾਇਆ ਹੋਵੇ ਅਤੇ ਕੈਮੀਕਲ ਸੀਵਰੇਜ ਦੀ ਗੈਸ ਨਾਲ ਮਿਲ ਕੇ ਖ਼ਤਰਨਾਕ ਗੈਸ ਬਣ ਗਈ ਹੋਵੇ। ਹਾਲੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਐੱਨਡੀਆਰਐੱਫ਼ ਦੀ ਟੀਮ ਨੇ ਸੈਂਪਲ ਵੀ ਲਏ ਹਨ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਹਲਕਾ ਵਿਧਾਇਕ ਰਜਿੰਦਰ ਕੌਰ ਛੀਨਾ ਵੀ ਪੁੱਜੀ। ਜਿਨ੍ਹਾਂ ਨੇ ਪ੍ਰਸ਼ਾਸਨ ਦੇ ਹੋਰਨਾਂ ਟੀਮਾਂ ਨੂੰ ਮੌਕੇ ’ਤੇ ਬੁਲਾਇਆ।





News Source link

- Advertisement -

More articles

- Advertisement -

Latest article