37.9 C
Patiāla
Monday, May 13, 2024

ਲੁਧਿਆਣਾ ਪੁਲੀਸ ਵੱਲੋਂ ਸਿਟ ਕਾਇਮ

Must read


ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 1 ਮਈ

ਇੱਥੇ ਗਿਆਸਪੁਰਾ ਗੈਸ ਲੀਕ ਕਾਂਡ ਮਾਮਲੇ ਦੀ ਜਾਂਚ ਲਈ ਲੁਧਿਆਣਾ ਪੁਲੀਸ ਨੇ ਇਕ ਪੰਜ ਮੈਂਬਰੀ ਵਿਸ਼ੇਸ਼ ਜਾਂਚ ਟੀਮ ਕਾਇਮ ਕਰ ਦਿੱਤੀ ਹੈ। ਇਹ ਜਾਂਚ ਟੀਮ ਸੀਵਰੇਜ ਲਾਈਨ ਵਿੱਚ ਕੈਮੀਕਲ ਰਹਿੰਦ-ਖੂੰਹਦ ਪਾਏ ਜਾਣ ਵਿੱਚ ਸਨਅਤੀ ਇਕਾਈਆਂ ਦੀ ਭੂਮਿਕਾ ਦੀ ਜਾਂਚ ਕਰੇਗੀ। ਪੁਲੀਸ ਨੂੰ ਸ਼ੱਕ ਹੈ ਕਿ ਕੁਝ ਸਨਅਤੀ ਇਕਾਈਆਂ ਵੱਲੋਂ ਮੈਨਹੋਲ ਵਿੱਚ ਜ਼ਰੂਰ ਕੋਈ ਜ਼ਹਿਰੀਲੇ ਰਸਾਇਣ ਸੁੱਟੇ ਗਏ ਹੋਣੇ ਜਿਸ ਕਾਰਨ ਇਹ ਮੌਤਾਂ ਹੋਈਆਂ।

ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਸਿਟ ਦੀ ਅਗਵਾਈ ਡੀਸੀਪੀ (ਜਾਂਚ) ਹਰਮੀਤ ਸਿੰਘ ਹੁੰਦਲ ਕਰਨਗੇ ਅਤੇ ਇਸ ਵਿੱਚ ਏਡੀਸੀਪੀ ਸੁਹੇਲ ਕਾਸਿਮ, ਏਡੀਸੀਪੀ ਤੁਸ਼ਾਰ ਗੁਪਤਾ, ਏਸੀਪੀ ਅਤੇ ਇਲਾਕਾ ਐੱਸਐੱਚਓ ਸ਼ਾਮਲ ਹੋਣਗੇ। ਸਿਟ ਵੱਲੋਂ ਸਨਅਤੀ ਇਕਾਈਆਂ ਅਤੇ ਉਨ੍ਹਾਂ ਦੇ ਕੈਮੀਕਲ ਦੇ ਨਿਪਟਾਰੇ ਸਬੰਧੀ ਪ੍ਰਣਾਲੀ ਦੀ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਸਨਅਤੀ ਇਕਾਈ ਦੀ ਕੈਮੀਕਲ ਰਹਿੰਦ-ਖੂੰਹਦ ਸੀਵਰੇਜ ਲਾਈਨ ਵਿੱਚ ਡਿੱਗਦੀ ਪਾਈ ਗਈ ਤਾਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਭੂਮਿਕਾ ’ਤੇ ਸਵਾਲ ਉਠਣਗੇ। ਜੇਕਰ ਕੋਈ ਅਧਿਕਾਰੀ ਕਸੂਰਵਾਰ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।’’

ਇਸੇ ਦੌਰਾਨ, ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਕੁਝ ਫੈਕਟਰੀਆਂ ’ਚੋਂ ਸੈਂਪਲ ਲਏ ਗਏ ਹਨ ਅਤੇ ਇਨ੍ਹਾਂ ਸੈਂਪਲਾਂ ਨੂੰ ਗਿਆਸਪੁਰਾ ਦੇ ਮੈਨਹੋਲ ਦੇ ਸੈਂਪਲਾਂ ਨਾਲ ਮਿਲਾਇਆ ਜਾਵੇਗਾ। ਰਿਪੋਰਟ ਸ਼ਾਮ ਤੱਕ ਆਉਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਹੁਣ ਮੈਨਹੋਲ ਵਿੱਚ ਹਾਈਡਰੋਜਨ ਸਲਫਾਈਡ ਦਾ ਪੱਧਰ ਕਾਫੀ ਘਟਣ ਤੋਂ ਬਾਅਦ ਘੇਰਾਬੰਦੀ 250 ਮੀਟਰ ਤੋਂ ਘਟਾ ਕੇ 25 ਮੀਟਰ ਕਰ ਦਿੱਤੀ ਗਈ ਹੈ।





News Source link

- Advertisement -

More articles

- Advertisement -

Latest article