27.2 C
Patiāla
Monday, April 29, 2024

ਮਨਦੀਪ ਸਿੰਘ ਪੋਲਾ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ

Must read


ਨਿੱਜੀ ਪੱਤਰ ਪ੍ਰੇਰਕ

ਫਤਹਿਗੜ੍ਹ ਸਾਹਿਬ, 2 ਮਈ

ਫ਼ਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਪਿੰਡ ਪੋਲਾ ਦੇ ਮਨਦੀਪ ਸਿੰਘ ਪੋਲਾ ਨੇ ਦਰਜਨਾਂ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਉਸ ਦਾ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਲਖਵੀਰ ਸਿੰਘ ਰਾਏ ਵੱਲੋਂ ਸਨਮਾਨ ਕਰਦੇ ਹੋਏ ਪਾਰਟੀ ਵਿਚ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਮਨਦੀਪ ਸਿੰਘ ਪੋਲਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਅਤੇ ਵਿਧਾਇਕ ਲਖਵੀਰ ਸਿੰਘ ਰਾਏ ਦਾ ਇਲਾਕੇ ਨਾਲ ਪਿਆਰ ਦੇਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।

‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਾਬਕਾ ਸਰਪੰਚ ਸੁਰਿੰਦਰ ਸਿੰਘ, ਅੰਗੂਰੀ ਕੌਰ, ਗੁਰਮੇਲ ਸਿੰਘ, ਅਮਰੀਕ ਸਿੰਘ ਪੰਚ, ਨਿਰਮਲ ਸਿੰਘ ਪੰਚ, ਸ਼ਮਸ਼ਾਦ ਪੰਚ, ਗੁਰਪ੍ਰੀਤ ਸਿੰਘ ਪੰਚ, ਹਰਜੀਤ ਸਿੰਘ ਸਾਬਕਾ ਪੰਚ, ਸਹਿਕਾਰੀ ਸਭਾ ਦੇ ਪ੍ਰਧਾਨ ਕਮਲਜੀਤ ਸਿੰਘ, ਮੇਵਾ ਸਿੰਘ, ਪ੍ਰੇਮ ਸਿੰਘ, ਚਰਨਜੀਤ ਸਿੰਘ, ਦਰਬਾਰਾ ਸਿੰਘ, ਜਰਨੈਲ ਸਿੰਘ, ਰਜਿੰਦਰ ਸਿੰਘ ਆਦਿ ਸਾਮਲ ਸਨ।





News Source link

- Advertisement -

More articles

- Advertisement -

Latest article