25.1 C
Patiāla
Friday, May 3, 2024

ਜੀਐੱਸਟੀ: ਅਪਰੈਲ ਮਹੀਨੇ ਵਿੱਚ ਦੋ ਫ਼ੀਸਦ ਦਾ ਵਾਧਾ

Must read


ਆਤਿਸ਼ ਗੁਪਤਾ

ਚੰਡੀਗੜ੍ਹ, 1 ਮਈ

ਚੰਡੀਗੜ੍ਹ ਵਿੱਚ ਅਪਰੈਲ ਮਹੀਨੇ ’ਚ ਪਿਛਲੇ ਸਾਲ ਦੇ ਮੁਕਾਬਲੇ ਦੋ ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਹੈ। ਇਸ ਸਾਲ ਅਪਰੈਲ ਮਹੀਨੇ ਵਿੱਚ ਪਿਛਲੇ ਸਾਲ ਨਾਲੋਂ ਛੇ ਕਰੋੜ ਰੁਪਏ ਵੱਧ ਜੀਐੱਸਟੀ ਦੇ ਆਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅਪਰੈਲ 2023 ’ਚ 255 ਕਰੋੜ ਰੁਪਏ ਇਕੱਠੇ ਹੋਏ ਹਨ ਜਦੋਂਕਿ ਪਿਛਲੇ ਸਾਲ ਅਪਰੈਲ ਮਹੀਨੇ ਵਿੱਚ 249 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਇਸ ਤੋਂ ਪਹਿਲਾਂ ਮਾਰਚ ਮਹੀਨੇ ’ਚ ਪਿਛਲੇ ਸਾਲ ਦੇ ਮੁਕਾਬਲੇ 10.09 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਸੀ। ਸਾਲ 2022 ’ਚ 184 ਕਰੋੜ ਰੁਪਏ ਅਤੇ ਸਾਲ 2023 ’ਚ 202 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਇਸੇ ਤਰ੍ਹਾਂ ਸਾਲ 2022 ’ਚ 178 ਕਰੋੜ ਰੁਪਏ ਅਤੇ ਫਰਵਰੀ 2023 ’ਚ 188 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ, ਜੋ ਕਿ 5 ਫ਼ੀਸਦ ਵੱਧ ਸੀ।

ਦਸੰਬਰ 2022 ਵਿੱਚ ਪਿਛਲੇ ਸਾਲ ਦਸੰਬਰ ਮਹੀਨੇ ਦੇ ਮੁਕਾਬਲੇ 33 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਹੈ। ਦਸੰਬਰ 2022 ਵਿੱਚ 218 ਕਰੋੜ ਰੁਪਏ ਇਕੱਠਏ ਹੋਏ ਹਨ, ਜਦੋਂਕਿ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ 164 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ। ਇਸ ਤੋਂ ਪਹਿਲਾਂ ਨਵੰਬਰ ਮਹੀਨੇ ਵਿੱਚ ਪਿਛਲੇ ਸਾਲ ਮੁਕਾਬਲੇ ਜੀਐੱਸਟੀ 3 ਫ਼ੀਸਦ ਘੱਟ ਇਕੱਠਾ ਹੋਇਆ ਸੀ। ਜਿੱਥੇ ਸਾਲ 2022 ਵਿੱਚ 175 ਕਰੋੜ ਰੁਪਏ ਅਤੇ ਸਾਲ 2021 ਵਿੱਚ 180 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ। ਅਕਤੂਬਰ 2022 ਵਿੱਚ ਪਿਛਲੇ ਸਾਲ ਅਕਤੂਬਰ ਮਹੀਨੇ ਦੇ ਮੁਕਾਬਲੇ 10 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਹੈ। 



News Source link

- Advertisement -

More articles

- Advertisement -

Latest article