35.6 C
Patiāla
Saturday, May 11, 2024

ਏਸ਼ੀਅਨ ਪਾਵਰ ਲਿਫਟਿੰਗ ’ਚ ਤਗ਼ਮੇ ਜਿੱਤੇ

Must read


ਫ਼ਤਹਿਗੜ੍ਹ ਸਾਹਿਬ: ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਦੋ ਖਿਡਾਰੀਆਂ ਸਾਹਿਲ ਸੋਫਤ ਅਤੇ ਸੰਜੈ ਸ਼ਾਹੀ ਨੇ ਏਸ਼ੀਅਨ ਪਾਵਰ ਲਿਫਟਿੰਗ ਚੈਂਪੀਅਨਸ਼ਿਪ ’ਚ ਦੇਸ਼ ਲਈ ਨਵੇਂ ਏਸ਼ੀਅਨ ਰਿਕਾਰਡ ਦੇ ਨਾਲ ਸੋਨੇ ਅਤੇ ਕਾਂਸੀ ਦੇ ਤਗ਼ਮੇ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਲ੍ਹਾ ਖੇਡ ਅਫਸਰ ਰਾਹੁਲਦੀਪ ਸਿੰਘ ਨੇ ਦੱਸਿਆ ਕਿ ਸਾਹਿਲ ਸੋਫਤ ਨੇ 93 ਕਿੱਲੋਗ੍ਰਾਮ ਭਾਰ ਵਰਗ ਵਿੱਚ ਨਵੇਂ ਏਸ਼ੀਅਨ ਰਿਕਾਰਡ ਨਾਲ ਦੇਸ਼ ਲਈ ਸੋਨ ਤਗ਼ਮਾ ਜਿੱਤਿਆ, ਜਦੋਂ ਕਿ ਸੰਜੈ ਸ਼ਾਹੀ ਨੇ ਇਸੇ ਚੈਂਪੀਅਨਸ਼ਿਪ ਦੇ 66 ਕਿੱਲੋਗ੍ਰਾਮ ਭਾਰ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਤਗ਼ਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਨਗਦ ਇਨਾਮ ਦੇਣ ਦੇ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਖਿਡਾਰੀਆਂ ਨੂੰ ਆਪਣੀ ਖੇਡ ਪ੍ਰੈਕਟਿਸ ਕਰਨ ਲਈ ਦਿੱਤੇ ਜਾਣ ਵਾਲੇ ਡਾਈਟ ਖਰਚੇ ਵਿੱਚ ਵੀ ਵਾਧਾ ਕੀਤਾ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ





News Source link

- Advertisement -

More articles

- Advertisement -

Latest article