28.4 C
Patiāla
Monday, May 6, 2024

ਅਕਾਲੀ ਦਲ ਨੇ ਜਲੰਧਰ ’ਚ ਕੇਂਦਰੀ ਬਲਾਂ ਦੀ ਤਾਇਨਾਤੀ ਤੇ ਬੂਥਾਂ ਦੀ ਵੀਡੀਓਗ੍ਰਾਫੀ ਮੰਗੀ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 9 ਮਈ

ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਭਲਕੇ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਤੁਰੰਤ ਨੀਮ ਫੌਜੀ ਬਲ ਤਾਇਨਾਤ ਕੀਤੇ ਜਾਣ ਅਤੇ ਹਲਕੇ ਵਿਚ ਪੈਂਦੇ ਹਰ ਬੂਥ ਦੀ ਵੀਡੀਓਗ੍ਰਾਫੀ ਕਰਵਾਈ ਜਾਵੇ। ਮੁੱਖ ਚੋਣ ਕਮਿਸ਼ਨਰ ਨੂੰ ਲਿਖੇ ਪੱਤਰ ਵਿਚ ਪਾਰਟੀ ਦੇ ਬੁਲਾਰੇ ਅਤੇ ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਚੋਣ ਕਮਿਸ਼ਨ ਨੂੰ ਦੱਸਿਆ ਕਿ ਭਾਵੇਂ ਚੋਣ ਕਮਿਸ਼ਨ ਵੱਲੋਂ ਇਸ ਹਲਕੇ ਵਿਚ ਹੋ ਰਹੀ ਜ਼ਿਮਨੀ ਚੋਣ ਆਜ਼ਾਦ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ ਪਰ ਰਾਜ ਸਰਕਾਰ ਦੇ ਇਰਾਦੇ ਨੇਕ ਨਹੀਂ ਹਨ। ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਚੋਣ ਪ੍ਰਕਿਰਿਆ ਸ਼ੁਰੂ ਹੋਈ ਸੱਤਾਧਾਰੀ ਪਾਰਟੀ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੀ ਹੈ। ਅਕਾਲੀ ਆਗੂ ਨੇ ਕਿਹਾ ਕਿ ਸੱਤਾਧਾਰੀ ਧਿਰ ਸਰਕਾਰੀ ਮਸ਼ੀਨਰੀ ਦੀ ਸਹਾਇਤਾ ਨਾਲ ਬੂਥਾਂ ’ਤੇ ਕਬਜ਼ੇ ਕਰਨ ਦੀ ਫ਼ਿਰਾਕ ਵਿਚ ਹੈ। ਖ਼ਾਸ ਤੌਰ ’ਤੇ ਸਾਰੇ ਸ਼ਹਿਰੀ ਜਲੰਧਰ ਵਿਧਾਨ ਸਭਾ ਹਲਕਿਆਂ (ਜਲੰਧਰ ਕੇਂਦਰੀ, ਜਲੰਧਰ ਉੱਤਰੀ, ਜਲੰਧਰ ਪੱਛਮੀ ਤੇ ਜਲੰਧਰ ਛਾਉਣੀ) ਵਿੱਚ ਬੂਥਾਂ ’ਤੇ ਕਬਜ਼ੇ ਦੀ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ। ਇਸ ਦੇ ਨਾਲ ਹੀ ਨਕੋਦਰ, ਆਦਮਪੁਰ, ਫਿਲੌਰ, ਸ਼ਾਹਕੋਟ ਤੇ ਕਰਤਾਪੁਰ ਹਲਕਿਆਂ ਵਿਚ ਵੀ ਬਾਹਰੀ ਲੋਕ ਤੇ ਬਾਊਂਸਰ ਲਿਆਉਣ ਦੀ ਯੋਜਨਾ ਬਣਾਈ ਗਈ ਹੈ। ਇਨ੍ਹਾਂ ਲੋਕਾਂ ਨੂੰ ਲਿਆਉਣ ਵਾਸਤੇ ਸੱਤਾਧਾਰੀ ਪਾਰਟੀ ਨੇ ਵਾਹਨਾਂ ਦਾ ਵੀ ਇੰਤਜ਼ਾਮ ਕੀਤਾ ਹੈ। ਸੱਤਾਧਾਰੀ ਪਾਰਟੀ ਵੱਲੋਂ ਆਪਣੇ ਪਾਰਟੀ ਉਮੀਦਵਾਰ ਦੇ ਹੱਕ ਵਿਚ ਵੋਟਾਂ ਪੁਆਉਣ ਲਈ ਸਰਪੰਚਾਂ ਤੇ ਸਰਕਾਰੀ ਮੁਲਾਜ਼ਮਾਂ ’ਤੇ ਦਬਾਅ ਵੀ ਬਣਾਇਆ ਜਾ ਰਿਹਾ ਹੈ।





News Source link

- Advertisement -

More articles

- Advertisement -

Latest article