32.5 C
Patiāla
Monday, May 6, 2024

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ, ਬਾਅਦ ਦੁਪਹਿਰ 3 ਵਜੇ ਤੱਕ 41.0 ਫ਼ੀਸਦ ਪੋਲਿੰਗ

Must read


ਹਤਿੰਦਰ ਮਹਿਤਾ

ਜਲੰਧਰ, 10 ਮਈ

ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਅੱਜ ਵੋਟਾਂ ਪਾਈਆਂ ਜਾ ਰਹੀਆਂ ਹਨ ਤੇ ਬਾਅਦ ਦੁਪਹਿਰ 3 ਵਜੇ ਤੱਕ 41.0 ਫੀਸਦੀ ਤੋਂ ਵੱਧ ਪੋਲਿੰਗ ਦਰਜ ਕੀਤੀ ਗਈ।

ਦਲਿਤਾਂ ਦੇ ਗੜ੍ਹ ਵਿੱਚ ‘ਆਪ’, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਇੱਕ ਦੂਜੇ ਨੂੰ ਪਛਾੜਣ ਲਈ ਜ਼ੋਰ ਲਗਾ ਰਹੇ ਹਨ। ਜਨਵਰੀ ਵਿੱਚ ਪਾਰਟੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਪੰਜਾਬ ਪੜਾਅ ਵਿੱਚ ਹਿੱਸਾ ਲੈਣ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਕਾਰਨ ਇਹ ਸੀਟ ਖਾਲ੍ਹੀ ਹੋਈ ਸੀ।

1999 ਤੋਂ ਬਾਅਦ ਇਹ ਸੀਟ ਅਜੇਤੂ ਰਹੀ ਕਾਂਗਰਸ ਨੇ ਚੌਧਰੀ ਦੀ ਵਿਧਵਾ ਕਰਮਜੀਤ ਕੌਰ ਨੂੰ ਉਮੀਦਵਾਰ ਬਣਾਇਆ ਹੈ, ਜਦੋਂ ਕਿ ‘ਆਪ’ ਨੇ  ਵਿਧਾਇਕ ਸੁਸ਼ੀਲ ਰਿੰਕੂ ਨੂੰ ਟਿਕਟ ਦਿੱਤੀ ਹੈ।ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗਠਜੋੜ ਵੱਲੋਂ ਸੁਖਵਿੰਦਰ ਕੁਮਾਰ ਸੁੱਖੀ ਨੂੰ ਟਿਕਟ ਦਿੱਤੀ ਗਈ ਹੈ, ਜਦਕਿ ਭਾਜਪਾ ਨੇ ਅਕਾਲੀ ਮੋੜ ਤੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਟਿਕਟ ਦਿੱਤੀ ਹੈ।





News Source link

- Advertisement -

More articles

- Advertisement -

Latest article