29 C
Patiāla
Thursday, May 16, 2024

ਜਲੰਧਰ ਜ਼ਿਮਨੀ ਚੋਣ: 54 ਫੀਸਦੀ ਵੋਟਾਂ ਪਈਆਂ

Must read


ਪਾਲ ਸਿੰਘ ਨੌਲੀ

ਜਲੰਧਰ, 10 ਮਈ

ਜਲੰਧਰ ਜ਼ਿਮਨੀ ਚੋਣ ਲਈ ਅੱਜ 54 ਫੀਸਦੀ ਵੋਟਾਂ ਪਈਆਂ ਅਤੇ 19 ਉਮੀਦਵਾਰਾਂ ਦੀ ਕਿਸਮਤ ਵੋਟਿੰਗ ਮਸ਼ੀਨਾਂ ਵਿੱਚ ਬੰਦ ਹੋ ਗਈ ਹੈ। ਮੁੱਖ ਮੁਕਾਬਲਾ ਕਾਂਗਰਸ, ‘ਆਪ’, ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਤੇ ਭਾਜਪਾ ਵਿਚਾਲੇ ਹੈ। ਸ਼੍ਰੋਮਣੀ ਅਕਾਲੀ ਦਲ (ਅ) ਨੇ ਵੀ ਆਪਣਾ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਿਆ ਹੋਇਆ ਹੈ। ਚੋਣਾਂ ਦਾ ਨਤੀਜਾ 13 ਮਈ ਨੂੰ ਐਲਾਨਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ ਹੋ ਗਈ ਸੀ ਜਿਸ ਕਾਰਨ ਇਹ ਉਪ ਚੋਣ ਕਰਵਾਉਣੀ ਪਈ ਹੈ। ਕਾਂਗਰਸ ਨੇ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਜਦੋਂਕਿ ‘ਆਪ’ ਨੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ, ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਨੇ ਬੰਗਾ ਹਲਕੇ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ, ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਏ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਨੇ ਗੁਰਜੰਟ ਸਿੰਘ ਕੱਟੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਵੋਟਿੰਗ ਪ੍ਰਕਿਰਿਆ ਦੌਰਾਨ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਵਿਰੋਧੀ ਧਿਰਾਂ ਨੇ ਸੱਤਾਧਾਰੀ ਧਿਰ ‘ਆਪ’ ’ਤੇ ਬੂਥਾਂ ਉੱਤੇ ਕਬਜ਼ਾ ਕਰਨ ਦੇ ਦੋਸ਼ ਲਗਾਏ। ਵੋਟਾਂ ਪਾਉਣ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਸੀ। ਇਲਾਕੇ ਦੇ ਪਿੰਡਾਂ ਵਿੱਚ ਸਵੇਰੇ 11 ਵਜੇ ਤੱਕ ਵੋਟਿੰਗ ਪ੍ਰਕਿਰਿਆ ਨੂੰ ਚੰਗਾ ਹੁਲਾਰਾ ਮਿਲਿਆ ਤੇ ਦੁਪਹਿਰ ਵੇਲੇ ਪੋਲਿੰਗ ਘੱਟ ਹੋਈ। ਸ਼ਹਿਰੀ ਇਲਾਕਿਆਂ ਵਿੱਚ ਵੀ ਵੋਟਾਂ ਪਾਉਣ ਲਈ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਸੱਤਾਧਾਰੀ ਧਿਰ ‘ਆਪ’ ਨੇ ‘ਇੱਕ ਸਾਲ-ਕੰਮ ਦਮਦਾਰ’ ਦਾ ਨਾਅਰਾ ਦੇ ਕੇ ਚੋਣ ਲੜੀ ਜਦੋਂਕਿ ਕਾਂਗਰਸ ਨੇ ‘ਆਪ’ ਸਰਕਾਰ ਦੀਆਂ ਨਾਕਾਮੀਆਂ ਨੂੰ ਉਭਾਰਿਆ। ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਜਾਣ ’ਤੇ ਉਨ੍ਹਾਂ ਦੇ ਨਾਂ ’ਤੇ ਹਮਦਰਦੀ ਦੀਆਂ ਵੋਟਾਂ ਮੰਗੀਆਂ। ਸ਼੍ਰੋਮਣੀ ਅਕਾਲੀ ਦਲ (ਅ) ਨੇ ਪੰਥਕ ਮੁੱਦਿਆ ਸਮੇਤ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਥਿਤ ਧੱਕੇਸ਼ਾਹੀਆਂ ਵਿਰੁੱਧ ਵੋਟਾਂ ਮੰਗੀਆਂ।





News Source link

- Advertisement -

More articles

- Advertisement -

Latest article