30.5 C
Patiāla
Thursday, May 2, 2024

ਰੂਪਨਗਰ: ਖਣਨ ਕਰਦੇ ਸਮੇਂ ਢਿੱਗ ਡਿੱਗਣ ਕਾਰਨ ਮਜ਼ਦੂਰ ਦੀ ਮੌਤ

Must read


ਜਗਮੋਹਨ ਸਿੰਘ

ਰੂਪਨਗਰ/ਘਨੌਲੀ, 10 ਮਈ

ਰੂਪਨਗਰ ਜ਼ਿਲ੍ਹੇ ਅੰਦਰ ਸਥਿਤ ਅਵਾਨਕੋਟ ਖਣਨ ਸਾਈਟ ’ਤੇ ਕੰਮ ਕਰਦੇ ਮਜ਼ਦੂਰ ਦੀ ਢਿੱਗ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਮਾਮਾ ਮਲਕੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਾਣਜਾ ਹਰਮਿੰਦਰ ਸਿੰਘ (26) ਪੁੱਤਰ ਗਰੀਬ ਦਾਸ ਵਾਸੀ ਅਵਾਨਕੋਟ ਆਪਣੇ ਪਿੰਡ ਵਿੱਚ ਸਥਿਤ ਸਰਕਾਰੀ ਖਣਨ ਸਾਈਟ ’ਤੇ ਆਪਣੇ ਸਾਥੀਆਂ ਸਮੇਤ ਖੁਦਾਈ ਕਰ ਰਿਹਾ ਸੀ, ਜਿਸ ਦੌਰਾਨ ਰੇਤੇ ਦੀ ਢਿੱਗ ਉਸ ਦੇ ਭਾਣਜੇ ਅਤੇ ਹੋਰ ਮਜ਼ਦੂਰ ’ਤੇ ਡਿੱਗ ਗਈ। ਦੂਜੇ ਨੌਜਵਾਨ ਦਾ ਤਾਂ ਬਚਾਅ ਹੋ ਗਿਆ ਪਰ ਹਰਮਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਕਮਿਊਨਿਟੀ ਹੈਲਥ ਸੈਂਟਰ ਭਰਤਗੜ੍ਹ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮਲਕੀਤ ਸਿੰਘ ਨੇ ਦੋਸ਼ ਲਗਾਇਆ ਕਿ ਉਸ ਦੇ ਭਾਣਜੇ ਦੀ ਮੌਤ ਲਈ ਖਣਨ ਵਿਭਾਗ ਜ਼ਿੰਮੇਵਾਰ ਹੈ।ਉਨ੍ਹਾਂ ਕਿਹਾ ਕਿ ਜਦੋਂ ਤੱਕ ਜਿਲ੍ਹਾ ਪ੍ਰਸ਼ਾਸਨ ਮੁਆਵਜ਼ਾ ਤੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਨਹੀਂ ਦਿੰਦਾ ਦੇਹ ਦਾ ਸਸਕਾਰ ਨਹੀਂ ਕਰਨਗੇ।



News Source link

- Advertisement -

More articles

- Advertisement -

Latest article