36.3 C
Patiāla
Thursday, May 2, 2024

ਚੱਪੜਚਿੜੀ ਤੋਂ ਸਰਹਿੰਦ ਫ਼ਤਹਿ ਮਾਰਚ: ਸ਼੍ਰੋਮਣੀ ਕਮੇਟੀ ਅੱਗੇ ਅੰਦਰੋਂ ਤੇ ਬਾਹਰੋਂ ਕਈ ਚੁਣੌਤੀਆਂ: ਧਾਮੀ

Must read


ਦਰਸ਼ਨ ਸਿੰਘ ਸੋਢੀ

ਮੁਹਾਲੀ, 12 ਮਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਸਰਹਿੰਦ ਫ਼ਤਹਿ ਦਿਵਸ ਮਨਾਇਆ ਗਿਆ। ਇਸ ਸਬੰਧੀ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫ਼ਤਹਿ-ਏ-ਜੰਗ ਸਾਹਿਬ ਚੱਪੜਚਿੜੀ ਤੋਂ ਫ਼ਤਹਿਗੜ੍ਹ ਸਾਹਿਬ ਤੱਕ ਸਰਹਿੰਦ ਮਾਰਚ ਕੱਢਿਆ ਗਿਆ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਸਰੀ ਝੰਡਾ ਦਿਖਾ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਸਵੇਰੇ 10 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਸ ਮੌਕੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕੈਮਪੁਰੀ,ਮੀਤ ਪ੍ਰਧਾਨ ਅਵਤਾਰ ਸਿੰਘ ਰੀਆ ਤੇ ਅਵਤਾਰ ਸਿੰਘ ਸੈਂਪਲਾ, ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਅਜਮੇਰ ਸਿੰਘ ਖੇੜਾ, ਸਾਬਕਾ ਮੈਂਬਰ ਜਸਜੀਤ ਸਿੰਘ ਰਤਨਗੜ੍ਹ, ਐੱਸਜੀਪੀਸੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ, ਸਾਬਕਾ ਪ੍ਰਧਾਨ ਅਮਰਜੀਤ ਸਿੰਘ ਗਿੱਲ, ਨਿਹੰਗ ਜਥੇਬੰਦੀ ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਕਮਲਜੀਤ ਸਿੰਘ ਰੂਬੀ, ਕਰਮ ਸਿੰਘ ਬਬਰਾ, ਹਰਮਨਪ੍ਰੀਤ ਸਿੰਘ ਪ੍ਰਿੰਸ, ਮਨਜੀਤ ਸਿੰਘ ਮਾਨ, ਸਰਬਜੀਤ ਸਿੰਘ ਪਾਰਸ, ਸੁਰਿੰਦਰ ਸਿੰਘ ਕਿਸ਼ਨਪੁਰਾ, ਜਗਜੀਤ ਸਿੰਘ ਸਿੱਧੂ, ਸਾਬਕਾ ਸਰਪੰਚ ਜੋਰਾ ਸਿੰਘ ਭੁੱਲਰ, ਸੋਹਨ ਸਿੰਘ, ਗੁਰਮੇਲ ਸਿੰਘ, ਬਲਜੀਤ ਸਿੰਘ ਖਾਲਸਾ, ਸੁਖਦੇਵ ਸਿੰਘ ਚੱਪੜਚਿੜੀ, ਬੀਬੀ ਸਤਵੰਤ ਕੌਰ ਜੌਹਲ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਕਾਰਸੇਵਾ ਵਾਲੇ ਬਾਬੇ ਮੌਜੂਦ ਸਨ।

ਇਸ ਮੌਕੇ ਸ੍ਰੀ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੰਦਰੋਂ ਅਤੇ ਬਾਹਰੋਂ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਸਿੱਧੇ ਅਤੇ ਸਿੱਧੇ ਤੌਰ ’ਤੇ ਖੋਰਾ ਲਾਉਣ ਦੀਆ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ।





News Source link

- Advertisement -

More articles

- Advertisement -

Latest article