30.9 C
Patiāla
Thursday, May 16, 2024

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਪ੍ਰੋਫਾਰਮੇ ਰਾਜਪਾਲ ਨੂੰ ਸੌਂਪੇਗੀ ਸ਼੍ਰੋਮਣੀ ਕਮੇਟੀ

Must read


ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 15 ਮਈ

ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਗਏ ਪ੍ਰੋਫਾਰਮੇ 18 ਮਈ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਵਫਦ ਰਾਜਪਾਲ ਨੂੰ ਪ੍ਰੋਫਾਰਮੇ ਸੌਂਪਣ ਜਾਵੇਗਾ, ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਅਤੇ ਸਕੱਤਰ ਪ੍ਰਤਾਪ ਸਿੰਘ ਸ਼ਾਮਲ ਹੋਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲੀ ਦਸੰਬਰ 2022 ਤੋਂ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਤਹਿਤ ਲੋਕਾਂ ਵੱਲੋਂ 25 ਲੱਖ ਤੋਂ ਵੱਧ ਪ੍ਰੋਫਾਰਮੇ ਭਰੇ ਹਨ, ਜੋ 18 ਮਈ ਨੂੰ ਰਾਸ਼ਟਰਪਤੀ ਦੇ ਨਾਮ ਗਵਰਨਰ ਨੂੰ ਸੌਂਪੇ ਜਾਣਗੇ। 





News Source link

- Advertisement -

More articles

- Advertisement -

Latest article