42.2 C
Patiāla
Friday, May 10, 2024

ਪਨਬੱਸ ਦੀਆਂ 587 ਬੱਸਾਂ ਦਾ ਪੰਜਾਬ ਰੋਡਵੇਜ਼ ’ਚ ਕੀਤਾ ਜਾਵੇਗਾ ਰਲੇਵਾਂ

Must read


ਚੰਡੀਗੜ੍ਹ, 18 ਮਈ

ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਰੀੜ੍ਹ ਦੀ ਹੱਡੀ ਪੰਜਾਬ ਰੋਡਵੇਜ਼ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਵਿੱਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਪਨਬੱਸ ਦੀਆਂ ਤਕਰੀਬਨ 587 ਬੱਸਾਂ ਦੇ ਰਲੇਵੇਂ ਮਗਰੋਂ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਬੱਸਾਂ ਦੀ ਗਿਣਤੀ 790 ਹੋ ਜਾਵੇਗੀ। ਕੈਬਨਿਟ ਸਬ ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੁਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸ਼ਾਮਲ ਹਨ, ਨੇ ਅੱਜ ਟਰਾਂਸਪੋਰਟ ਵਿਭਾਗ ਨੂੰ ਪੰਜਾਬ ਰੋਡਵੇਜ਼ ਵਿੱਚ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਦੇ ਰਲੇਵੇਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ। ਇਥੇ ਪੰਜਾਬ ਭਵਨ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਬ ਕਮੇਟੀ ਨੇ ਨਿਰਦੇਸ਼ ਦਿੱਤੇ ਕਿ ਸਾਰੀਆਂ ਸਰਕਾਰੀ ਬੱਸਾਂ ਦਾ ਆਪਣੇ ਨਿਰਧਾਰਤ ਬੱਸ ਸਟਾਪਾਂ ‘ਤੇ ਰੁਕਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਯਾਤਰੀਆਂ ਖਾਸ ਕਰਕੇ ਮਹਿਲਾਵਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਕੈਬਨਿਟ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸਰਕਾਰ ਦੇ ਵਿਚਾਰ ਅਧੀਨ ਹਨ ਅਤੇ ਇਸ ਸਬੰਧੀ ਜਲਦੀ ਕੋਈ ਫ਼ੈਸਲਾ ਲਿਆ ਜਾਵੇਗਾ। ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਂਵਾਲੀਆ, ਡਾਇਰੈਕਟਰ ਟਰਾਂਸਪੋਰਟ ਸ੍ਰੀਮਤੀ ਅਮਨਦੀਪ ਕੌਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।





News Source link

- Advertisement -

More articles

- Advertisement -

Latest article