32.3 C
Patiāla
Sunday, April 28, 2024

ਨਸ਼ਾ ਤਸਕਰੀ ਕੇਸ: ਮਜੀਠੀਆ ਖਿਲਾਫ਼ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦਾ ਮੁਖੀ ਬਦਲਿਆ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 21 ਮਈ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ਼ ਨਸ਼ਾ ਤਸਕਰੀ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨਵੇਂ ਸਿਰੇ ਤੋਂ ਕਾਇਮ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਰਾਹੁਲ ਐੱਸ. ਦੀ ਥਾਂ ‘ਸਿਟ’ ਦੀ ਅਗਵਾਈ ਹੁਣ ਪਟਿਆਲਾ ਰੇਂਜ ਦੇ ਆਈਜੀਪੀ ਐੱਮ.ਐੱਸ.ਛੀਨਾ ਕਰਨਗੇ। ਵਿਸ਼ੇਸ਼ ਜਾਂਚ ਟੀਮ ਦੇ ਬਾਕੀ ਮੈਂਬਰ ਪਹਿਲਾਂ ਵਾਲੇ ਹੀ ਰਹਿਣਗੇ, ਜਿਨ੍ਹਾਂ ਵਿੱਚ ਏਆਈਜੀ ਰੈਂਕ ਦਾ ਅਧਿਕਾਰੀ ਰਣਜੀਤ ਸਿੰਘ ਢਿੱਲੋਂ, ਰਘਬੀਰ ਸਿੰਘ (ਡੀਐੱਸਪੀ ਐੱਸਟੀਐੱਫ ਰੂਪਨਗਰ) ਤੇ ਅਮਰਪ੍ਰੀਤ ਸਿੰਘ (ਡੀਐੱਸਪੀ ਖਰੜ-2) ਸ਼ਾਮਲ ਹਨ। ਡਰੱਗਜ਼ ਕੇਸਾਂ ਵਿੱਚ ਹੁਣ ਤੱਕ ਚਲਾਨ ਨਾ ਪੇਸ਼ ਕੀਤੇ ਜਾਣ ਕਰਕੇ ਰਾਹੁਲ ਐੱਸ. ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਨਸ਼ਾ ਤਸਕਰਾਂ ਦੀ ਕਥਿਤ ਮਦਦ ਦੇ ਦੋਸ਼ ਵਿੱਚ ਮਜੀਠੀਆ ਖਿਲਾਫ਼ ਦਸੰਬਰ 2021 ਵਿਚ ਕੇਸ ਦਰਜ ਕੀਤਾ ਗਿਆ ਸੀ। ਦੱਸਣਾ ਬਣਦਾ ਹੈ ਕਿ ਮਜੀਠੀਆ ਨੇ ਬੇਕਸੂਰ ਹੋਣ ਦਾ ਦਾਅਵਾ ਕਰਦਿਆਂ ਕਿਹਾ ਸੀ ਕਿ ਪੁਲੀਸ ਕੋਲ ਉਸ ਵਿਰੁੱਧ ਕੁਝ ਨਹੀਂ ਹੈ ਅਤੇ ਉਹ ਚਲਾਨ ਪੇਸ਼ ਨਹੀਂ ਕਰ ਸਕੀ। ਉਨ੍ਹਾਂ ਕੇਸ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਸੀ ਕਿ ਸਰਕਾਰ ਨਾ ਤਾਂ ਅਦਾਲਤ ਵਿੱਚ ਚਲਾਨ ਪੇਸ਼ ਕਰ ਰਹੀ ਹੈ ਤੇ ਨਾ ਹੀ ਕੇਸ ਨੂੰ ਰੱਦ। ਉਨ੍ਹਾਂ ਕਿਹਾ ਸੀ ਕਿ ਇਹ ਸਰਕਾਰ ਦੀ ਕੇਸ ਨੂੰ ਲਟਕਾਈ ਰੱਖਣ ਦੀ ਸਾਜ਼ਿਸ਼ ਹੈ।





News Source link

- Advertisement -

More articles

- Advertisement -

Latest article