30.8 C
Patiāla
Friday, May 10, 2024

ਇਨਕਲਾਬੀ ਕੇਂਦਰ ਵੱਲੋਂ ਪਹਿਲਵਾਨਾਂ ਦੀ ਹਮਾਇਤ

Must read


ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 22 ਮਈ

ਪਹਿਲਵਾਨਾਂ ਦੀ ਹਮਾਇਤ ਵਿੱਚ ਜੰਤਰ-ਮੰਤਰ ਪਹੁੰਚੇ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਾਰਾਇਣ ਦੱਤ ਨੇ ਕਿਹਾ ਕਿ ਪਹਿਲਵਾਨਾਂ ਦੇ ਸੰਘਰਸ਼ ਨੂੰ 28 ਦਿਨ ਹੋ ਗਏ ਹਨ। ਇਹ ਸੰਘਰਸ਼ ਜਿਵੇਂ-ਜਿਵੇਂ ਲੰਮਾ ਹੁੰਦਾ ਜਾ ਰਿਹਾ ਹੈ, ਤਿਵੇਂ-ਤਿਵੇਂ ਚੁਣੌਤੀਆਂ ਵੀ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜਭੂਸ਼ਣ ਨੂੰ ਅਹੁਦੇ ਤੋਂ ਲਾਂਭੇ ਕਰਨਾ ਇਸ ਸੰਘਰਸ਼ ਦੀ ਅਹਿਮ ਪ੍ਰਾਪਤੀ ਹੈ ਪਰ ਉਸ ਨੂੰ ਸਜ਼ਾ ਦਿਵਾਉਣ ਲਈ ਇਕਜੁੱਟ ਹੋ ਕੇ ਸੰਘਰਸ਼ ਹੋਰ ਤੇਜ਼ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਬ੍ਰਿਜਭੂਸ਼ਣ ਮੋਦੀ ਸਰਕਾਰ ਦੀ ਸ਼ਹਿ ’ਤੇ ਨਵੀਆਂ ਸਾਜ਼ਿਸ਼ਾਂ ਰਚ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਈ ਮੁਸ਼ਕਲਾਂ ਦੇ ਬਾਵਜੂਦ ਸਮਾਜ ਦਾ ਹਰ ਤਬਕਾ ਪਹਿਲਵਾਨਾਂ ਦੇ ਸੰਘਰਸ਼ ਦੀ ਦਿਲੋਂ ਹਮਾਇਤ ਕਰ ਰਿਹਾ ਹੈ। ਔਰਤਾਂ ਦੇ ਹੱਕ ਵਿੱਚ ਇੰਨੇ ਕਾਨੂੰਨ ਬਣੇ ਹੋਣ ਦੇ ਬਾਵਜੂਦ ਜਬਰ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨਕਲਾਬੀ ਕੇਂਦਰ ਪਹਿਲਵਾਨਾਂ ਦੇ ਸੰਘਰਸ਼ ਨੂੰ ਵੱਧ ਤੋਂ ਵੱਧ ਮਿਹਨਤਕਸ਼ ਹਿੱਸਿਆਂ ਤੱਕ ਲੈ ਕੇ ਗਿਆ ਹੈ। ਹਜ਼ਾਰਾਂ ਦਸਤਖ਼ਤ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਵੱਲੋਂ ਅੱਜ ਜੰਤਰ-ਮੰਤਰ ਤੱਕ ਇਨਕਲਾਬੀ ਮਾਰਚ ਕਰ ਕੇ ਸੰਘਰਸ਼ ’ਚ ਸ਼ਮੂਲੀਅਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਦਸਤਖ਼ਤੀ ਮੁਹਿੰਮ ਅਤੇ ਸੰਘਰਸ਼ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਲਾਈ ਗਈ। ਇਸ ਮੌਕੇ ਜਗਜੀਤ ਸਿੰਘ ਲਹਿਰਾ ਮੁਹੱਬਤ, ਡਾ. ਰਜਿੰਦਰ, ਸੁਰਿੰਦਰ ਸਿੰਘ, ਹਰਜਿੰਦਰ ਕੌਰ ਨੇ ਪਹਿਲਵਾਨਾਂ ਦੀਆਂ ਮੰਗਾਂ ਮੰਨੀਆਂ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ।



News Source link

- Advertisement -

More articles

- Advertisement -

Latest article