29.3 C
Patiāla
Wednesday, April 24, 2024

ਮਾਈ ਭਾਗੋ ਏਐੱਫਪੀਆਈ ’ਚ ਐੱਨਡੀਏ ਪ੍ਰੈਪਰੇਟਰੀ ਵਿੰਗ ਦੇ ਪਲੇਠੇ ਸੈਸ਼ਨ ’ਚ ਦਾਖ਼ਲਾ ਪ੍ਰੀਖਿਆ ਲਈ 28 ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ

Must read


ਚੰਡੀਗੜ੍ਹ, 23 ਮਈ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮੁਹਾਲੀ ਵੱਲੋਂ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ) ਪ੍ਰੈਪਰੇਟਰੀ ਵਿੰਗ ਦੇ ਪਹਿਲੇ ਬੈਚ ਦੀ ਲਿਖਤੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਇਸ ਅਕਾਦਮਿਕ ਸੈਸ਼ਨ ਤੋਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ) ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਫੈਸਲੇ ਨਾਲ ਰੱਖਿਆ ਸੇਵਾਵਾਂ ਵਿੱਚ ਲੜਕੀਆਂ ਨੂੰ ਮੌਕੇ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਪੰਜਾਬ ਮੋਹਰੀ ਸੂਬੇ ਵਜੋਂ ਬਰਕਰਾਰ ਹੈ। ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੇ ਡਾਇਰੈਕਟਰ ਮੇਜਰ ਜਨਰਲ ਜੇਐੱਸ ਸੰਧੂ (ਸੇਵਾਮੁਕਤ) ਨੇ ਦੱਸਿਆ ਕਿ 4 ਜੂਨ ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਚੱਲ ਰਹੀ ਹੈ ਅਤੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 28 ਮਈ ਹੈ। ਇਸ ਸਾਲ ਪਹਿਲੇ ਬੈਚ ਲਈ ਕੁੱਲ 10 ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਐੱਨਡੀਏ ਪ੍ਰੈਪਰੇਟਰੀ ਕੋਰਸ ਲਈ ਅਪਲਾਈ ਕਰਨ ਦੀਆਂ ਚਾਹਵਾਨ ਲੜਕੀਆਂ ਨੇ 2023 ਵਿੱਚ 10ਵੀਂ ਦੀ ਪ੍ਰੀਖਿਆ ਪਾਸ ਕੀਤੀ ਹੋਵੇ। ਇਸ ਕੋਰਸ ਲਈ ਗਿਆਰਵੀਂ ਵਿੱਚ ਪੜ੍ਹਦੀਆਂ ਲੜਕੀਆਂ ਵੀ ਅਪਲਾਈ ਕਰ ਸਕਦੀਆਂ ਹਨ ਪਰ ਉਨ੍ਹਾਂ ਦੀ ਜਨਮ ਮਿਤੀ 2 ਜੁਲਾਈ 2006 ਤੋਂ ਪਹਿਲਾਂ ਦੀ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਕੋਲ ਪੰਜਾਬ ਦੀ ਵਸਨੀਕ ਹੋਣ ਦਾ ਸਬੂਤ ਵੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ਵਿੱਚ ਚੁਣੀਆਂ ਜਾਣ ਵਾਲੀਆਂ ਲੜਕੀਆਂ ਦੀ ਸਿਖਲਾਈ ਸਮੇਤ ਰਹਿਣ-ਸਹਿਣ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।





News Source link

- Advertisement -

More articles

- Advertisement -

Latest article