31.9 C
Patiāla
Tuesday, May 21, 2024

ਪਾਕਿਸਤਾਨ: ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਰਿਹਾਈ ਮਗਰੋਂ ਮੁੜ ਗ੍ਰਿਫ਼ਤਾਰ

Must read


ਇਸਲਾਮਾਬਾਦ, 23 ਮਈ

ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਉਪ ਚੇਅਰਮੈਨ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਹਾਈ ਕੋਰਟ ਦੇ ਹੁੁਕਮਾਂ ’ਤੇ ਰਿਹਾਅ ਹੋਣ ਤੋਂ ਕੁਝ ਸਮਾਂ ਬਾਅਦ ਫਿਰ ਗ੍ਰਿਫ਼ਤਾਰ ਕਰ ਲਿਆ ਗਿਆ। ‘ਜੀਓ ਟੀਵੀ’ ਮੁਤਾਬਕ ਇਸਲਾਮਾਬਾਦ ਹਾਈ ਕੋਰਟ ਨੇ ਅੱਜ ਕੁਰੈਸ਼ੀ ਵੱਲੋਂ ਇੱਕ ਹਲਫ਼ਨਾਮਾ ਦਾਇਰ ਕਰਨ ਮਗਰੋਂ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਸਨ। ਕੁਰੈਸ਼ੀ ਨੇ ਹਲਫ਼ਨਾਮੇ ’ਚ ਇਹ ਪੁਸ਼ਟੀ ਕੀਤੀ ਸੀ ਕਿ ਉਹ ਵਿਦਰੋਹ ਭੜਕਾਉਣ ਅਤੇ ਵਰਕਰਾਂ ਨੂੰ ਉਕਸਾਉਣ ਤੋਂ ਦੂਰ ਰਹਿਣਗੇ। ਹਾਲਾਂਕਿ ਕੁਰੈਸ਼ੀ ਦੇ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚੋਂ ਰਿਹਾਅ ਹੋਣ ਦੇ ਕੁਝ ਪਲਾਂ ਬਾਅਦ ਹੀ ਸਾਬਕਾ ਮੰਤਰੀ ਨੂੰ ਪੰਜਾਬ ਪੁਲੀਸ ਨੇ ਮੁੜ ਗ੍ਰਿਫ਼ਤਾਰ ਕਰ ਲਿਆ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਮੁਖੀ ਇਮਰਾਨ ਖ਼ਾਨ ਨੂੰ 9 ਮਈ ਨੂੰ ਗ੍ਰਿਫ਼ਤਾਰ ਕਰਨ ’ਤੇ ਭੜਕੀ ਹਿੰਸਾ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਪਾਰਟੀ ਨੇਤਾਵਾਂ ਵਿੱਚ ਸ਼ਾਹ ਮਹਿਮੂਦ ਕੁਰੈਸ਼ੀ ਵੀ ਸ਼ਾਮਲ ਸਨ। -ਪੀਟੀਆਈ 





News Source link

- Advertisement -

More articles

- Advertisement -

Latest article