36.9 C
Patiāla
Friday, March 29, 2024

ਪੀੜਤ ਭਲਵਾਨਾਂ ਦੇ ਬਿਆਨ ਦਰਜ ਕਰ ਲਏ ਹਨ: ਦਿੱਲੀ ਪੁਲੀਸ ਨੇ ਅਦਾਲਤ ਨੂੰ ਦੱਸਿਆ

Must read


ਨਵੀਂ ਦਿੱਲੀ, 27 ਮਈ

ਦਿੱਲੀ ਪੁਲੀਸ ਨੇ ਅੱਜ ਇਥੇ ਅਦਾਲਤ ਨੂੰ ਸੂਚਿਤ ਕੀਤਾ ਕਿ ਪੀੜਤ ਮਹਿਲਾ ਪਹਿਲਵਾਨਾਂ ਦੇ ਬਿਆਨ ਦਰਜ ਕਰ ਲਏ ਹਨ। ਦਿੱਲੀ ਪੁਲੀਸ ਨੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਵੱਲੋਂ ਦਾਇਰ ਅਰਜ਼ੀ ਵਿੱਚ ਪ੍ਰਗਤੀ ਰਿਪੋਰਟ ਰਾਹੀਂ ਅਦਾਲਤ ਨੂੰ ਇਹ ਜਾਣਕਾਰੀ ਦਿੱਤੀ। ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੇ ਦਿੱਲੀ ਪੁਲੀਸ ਪ੍ਰਗਤੀ ਰਿਪੋਰਟ ਪੇਸ਼ ਕਰ ਲਈ ਕਿਹਾ ਸੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 27 ਜੂਨ ਨੂੰ ਸੂਚੀਬੱਧ ਕਰ ਦਿੱਤੀ ਹੈ। ਵਿਸ਼ੇਸ਼ ਸਰਕਾਰੀ ਵਕੀਲ ਅਤੁਲ ਸ਼੍ਰੀਵਾਸਤਵ ਦਿੱਲੀ ਪੁਲੀਸ ਵੱਲੋਂ ਪੇਸ਼ ਹੋਏ ਅਤੇ ਅਦਾਲਤ ਨੂੰ ਦੱਸਿਆ ਕਿ ਧਾਰਾ 164 ਸੀਆਰਪੀਸੀ ਤਹਿਤ ਸਾਰੇ ਪੀੜਤਾਂ ਦੇ ਬਿਆਨ ਮੈਜਿਸਟ੍ਰੇਟ ਦੇ ਸਾਹਮਣੇ ਦਰਜ ਕੀਤੇ ਗਏ ਹਨ। ਸ਼ਿਕਾਇਤਕਰਤਾਵਾਂ ਵੱਲੋਂ ਐਡਵੋਕੇਟ ਅਨਿੰਦਿਆ ਮਲਹੋਤਰਾ ਪੇਸ਼ ਹੋਏ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾਵਾਂ ਨੂੰ ਸਟੇਟਸ ਰਿਪੋਰਟਾਂ ਦੀਆਂ ਕਾਪੀਆਂ ਦਿੱਤੀਆਂ ਜਾਣ। ਅਦਾਲਤ ਨੇ ਬੇਨਤੀ ਮਨਜ਼ੂਰ ਕਰ ਲਈ ਅਤੇ ਉਨ੍ਹਾਂ ਨੂੰ ਕਾਪੀਆਂ ਦੇਣ ਦੇ ਨਿਰਦੇਸ਼ ਦਿੱਤੇ। 



News Source link

- Advertisement -

More articles

- Advertisement -

Latest article