38.6 C
Patiāla
Friday, March 29, 2024

ਅਕਾਸ਼ਵਾਣੀ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਤਬਦੀਲ ਕਰਨ ਦਾ ਵਿਰੋਧ

Must read


ਪੱਤਰ ਪ੍ਰੇਰਕ

ਸ੍ਰੀ ਆਨੰਦਪੁਰ ਸਾਹਿਬ, 28 ਮਈ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਰਕਾਰ ਵੱਲੋਂ ਅਕਾਸ਼ਵਾਣੀ ਦੇ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਤਬਦੀਲ ਕਰਨ ’ਤੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰਾਂ ਪੰਜਾਬੀ ਦਾ ਘਾਣ ਕਰਨ ’ਤੇ ਤੁਲੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਂਦਰਾਂ ਤੋਂ ਖਬਰਾਂ ਦੇ ਪੰਜਾਬੀ ਬੁਲੇਟਿਨ ਤਬਦੀਲ ਕਰਨੇ ਬਹੁਤ ਨਿੰਦਣਯੋਗ ਹੈ ਤੇ ਸਰਕਾਰ ਦਾ ਪੰਜਾਬ ਤੇ ਪੰਜਾਬੀ ਪ੍ਰਤੀ ਰਵੱਈਆ ਤੰਗ ਦਿਲ ਹੈ।

ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇਕ ਲਿਖਤੀ ਬਿਆਨ ਵਿੱਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਪਿਛਲੇ ਪੰਜ ਦਹਾਕਿਆਂ ਤੋਂ ਵੱਧ ਸਮੇਂ ਤੋਂ ਚਲਦੇ ਪੰਜਾਬੀ ਖਬਰਾਂ ਦੇ ਵੱਖ-ਵੱਖ ਬੁਲੇਟਿਨਾਂ ਨੂੰ ਅਕਾਸ਼ਵਾਣੀ ਕੇਂਦਰਾਂ ਤੋਂ ਤਬਦੀਲ ਕਰ ਦਿੱਤਾ ਗਿਆ ਹੈ ਇਹ ਬਹੁਤ ਅਫਸੋਸਜਨਕ ਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਪੰਜਾਬ, ਪੰਜਾਬੀਅਤ ਤੇ ਪੰਜਾਬੀ ਭਾਸ਼ਾ ਨਾਲ ਵਿਤਕਰਬਾਜ਼ੀ, ਧੱਕੇਸ਼ਾਹੀ ਤੇ ਬੇਇਨਸਾਫੀ ਵਾਲਾ ਹੈ ਜਿਸ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬੀ ਹਤੈਸ਼ੀਆਂ ਨੂੰ ਇਸ ਘਟੀਆ ਫੈਸਲੇ ਵਿਰੁੱਧ ਡੱਟ ਕੇ ਅਵਾਜ਼ ਬੁਲੰਦ ਕਰਨੀ ਚਾਹੀਦੀ ਹੈ।





News Source link

- Advertisement -

More articles

- Advertisement -

Latest article